01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਇੰਜੀਨੀਅਰਜ਼ ਆਈ. ਟੀ. ਆਈ. ਮਾਨਸਾ ਵਿਖੇ ਪੋਸਟਰ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਮਾਨਸਾ, 30 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਇੰਜੀਨੀਅਰਜ਼ ਆਈ. ਟੀ.

ਅਜੀਤ ਡੈਸਕ 01-10-2026
ਮਾਨਸਾ, 30 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਇੰਜੀਨੀਅਰਜ਼ ਆਈ. ਟੀ. ਆਈ. ਮਾਨਸਾ ਵਿਖੇ ਯੁਵਕ ਸੇਵਾਵਾਂ ਵਿਭਾਗ ਅਤੇ ਰੈੱਡ ਰਿਬਨ ਕਲੱਬ ਮਾਨਸਾ ਦੇ ਸਹਿਯੋਗ ਨਾਲ ਪੋਸਟਰ, ਚਾਰਟ ਮੇਕਿੰਗ ਅਤੇ ਸੈਮੀਨਾਰ ਮੁਕਾਬਲੇ ਕਰਵਾਏ ਗਏ। ਅਰਸ਼ਦੀਪ ਸਿੰਘ ਟਰੇਡ ਇਲੈਕਟ੍ਰੀਸ਼ਨ ਨੇ ਪਹਿਲਾ, ਸੱਚਪ੍ਰੀਤ ਸਿੰਘ ਤੇ ਖੁਸ਼ਪ੍ਰੀਤ ਸਿੰਘ ਟਰੇਡ ਇਲੈਕਟ੍ਰੀਸ਼ਨ ਨੇ ਦੂਜਾ, ਹਿਮਾਂਸੂ ਤੇ ਦਿਲਜਾਨ ਟਰੇਡ ਕੋਪਾ ਨੇ ਤੀਜਾ ਸਥਾਨ ਹਾਸਿਲ ਕੀਤਾ। ਪੁਜ਼ੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਗਈ। ਸੰਸਥਾ ਦੇ ਚੇਅਰਮੈਨ ਮਨਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਨਾਲ ਉਹ ਲੰਮੀਆਂ ਪੁਲਾਂਘਾਂ ਪੁੱਟ ਕੇ ਉਚਾਈਆਂ ਛੂਹ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਅਮਨਦੀਪ ਗਰਗ, ਪ੍ਰੀਤਇੰਦਰ ਕੌਰ, ਅਰਸ਼ਦੀਪ ਕੌਰ, ਭੁਪਿੰਦਰ ਸਿੰਘ, ਮਨਦੀਪ ਸਿੰਘ, ਨਵਨੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨੈਸ਼ਨਲ ਕਾਲਜ ਭੀਖੀ ਦਾ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਦੂਲਗੜ੍ਹ ’ਚ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ- ਐਸ.ਡੀ.ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।