01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਜੂਡੋ, ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ

ਮਾਨਸਾ, 30 ਸਤੰਬਰ (ਰਾਵਿੰਦਰ ਸਿੰਘ ਰਵੀ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਜੂਡੋ, ਚੈੱਸ, ਟੇਬਲ ਟੈਨਿਸ, ਬਾਸਕਟਬਾਲ, ਖੋ-ਖੋ ਅਤੇ ਲੰਬੀ ਛਾਲ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਅੰਡਰ-14 ਟੇਬਲ ਟੈਨਿਸ (ਲੜਕੀਆਂ) ’ਚ ਕਾਵਿਆ ਨੇ ਪਹਿਲਾ, ਪਰਨੀਤ ਕੌਰ ਨੇ ਦੂਜਾ ਅਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਸੁਖਜੀਤ ਸਿੰਘ ਚਹਿਲ ਤੇ ਪਵਨਵੀਰ ਕੌਰ ਚਹਿਲ ਵਾਸੀ ਮਾਨਸਾ ਨੇ ਵਿਆਹ ਦੀ 12ਵੀਂ ਵਰ੍ਹੇਗੰਢ ਮਨਾਈ। 01-10-2026
ਮਾਨਸਾ, 30 ਸਤੰਬਰ (ਰਾਵਿੰਦਰ ਸਿੰਘ ਰਵੀ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਜੂਡੋ, ਚੈੱਸ, ਟੇਬਲ ਟੈਨਿਸ, ਬਾਸਕਟਬਾਲ, ਖੋ-ਖੋ ਅਤੇ ਲੰਬੀ ਛਾਲ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਅੰਡਰ-14 ਟੇਬਲ ਟੈਨਿਸ (ਲੜਕੀਆਂ) ’ਚ ਕਾਵਿਆ ਨੇ ਪਹਿਲਾ, ਪਰਨੀਤ ਕੌਰ ਨੇ ਦੂਜਾ ਅਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ’ਚ ਪ੍ਰਵੀਨ ਕੌਰ ਪਹਿਲੇ, ਪ੍ਰਦੀਪ ਕੌਰ ਦੂਜੇ ਅਤੇ ਅਰਸ਼ਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਅੰਡਰ-17 ਟੇਬਲ ਟੈਨਿਸ (ਲੜਕਿਆਂ) ’ਚ ਪ੍ਰਿੰਸ ਕੁਮਾਰ ਨੇ ਪਹਿਲਾ, ਤਨਵੀਰ ਸਿੰਘ ਨੇ ਦੂਜਾ ਤੇ ਤੁਸ਼ਾਰ ਨੇ ਤੀਜਾ ਸਥਾਨ ਮੱਲਿਆ। ਜੂਡੋ ’ਚ ਜਸ਼ਨਦੀਪ ਸਿੰਘ ਧਲੇਵਾਂ, ਨਰਿੰਦਰ ਸਿੰਘ ਧਲੇਵਾਂ ਅਤੇ ਅਰਸ਼ਦੀਪ ਸਿੰਘ ਤੇ ਕੁਲਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ, ਰਾਜਨਦੀਪ ਸਿੰਘ, ਵਿਨੋਦ ਕੁਮਾਰ, ਰਾਜ ਖਾਨ, ਸੁਧੀਰ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੱਚੇ ਮਨ ਨਾਲ ਕੀਤੀ ਭਗਤੀ ਹਰ ਕਾਰਜ ਨੂੰ ਸੰਭਵ ਬਣਾ ਦਿੰਦੀ ਹੈ- ਗਿਰੀ ਮਹਾਰਾਜ ਅਗਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਤੇ ਸ਼ਰਾਬ ਬਰਾਮਦ, 13 ਜਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।