02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜੂਡੋ 28 ਕਿੱਲੋ ਭਾਰ ਵਰਗ ’ਚ ਗੁਰਜੀਤ ਕੌਰ ਨੇ ਪਹਿਲਾ ਸਥਾਨ ਮੱਲਿਆ

ਮਾਨਸਾ, 1 ਅਕਤੂਬਰ (ਰਾਵਿੰਦਰ ਸਿੰਘ ਰਵੀ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਕਿੱਕ ਬਾਕਸਿੰਗ, ਜੂਡੋ, ਬਾਸਕਟਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਿੱਕ ਬਾਕਸਿੰਗ 28 ਕਿੱਲੋ ਭਾਰ ’ਚ ਆਕਾਸ਼ਦੀਪ ਸਿੰਘ ਨੇ ਪਹਿਲਾ, ਏਕਮਜੋਤ ਸਿੰਘ ਨੇ ਦੂਜਾ ਅਤੇ ਏਕਨੂਰ ਨੇ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 02-10-2026
ਮਾਨਸਾ, 1 ਅਕਤੂਬਰ (ਰਾਵਿੰਦਰ ਸਿੰਘ ਰਵੀ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਕਿੱਕ ਬਾਕਸਿੰਗ, ਜੂਡੋ, ਬਾਸਕਟਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਿੱਕ ਬਾਕਸਿੰਗ 28 ਕਿੱਲੋ ਭਾਰ ’ਚ ਆਕਾਸ਼ਦੀਪ ਸਿੰਘ ਨੇ ਪਹਿਲਾ, ਏਕਮਜੋਤ ਸਿੰਘ ਨੇ ਦੂਜਾ ਅਤੇ ਏਕਨੂਰ ਨੇ ਤੀਜਾ ਸਥਾਨ ਹਾਸਲ ਕੀਤਾ। 32 ਕਿੱਲੋ ਭਾਰ ਵਿਚ ਅਰਮਾਨ ਸਿੰਘ, ਅੰਸ਼ ਅਤੇ ਅਯੋਗ, 37 ਕਿੱਲੋ ਭਾਰ ਕਿੱਕ ਬਾਕਸਿੰਗ ਵਿਚ ਬਲਦੀਪ ਸਿੰਘ, ਮਨਿੰਦਰ ਸਿੰਘ ਅਤੇ ਅਰਮਾਨ ਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਜੂਡੋ ਅੰਡਰ-14 ਲੜਕੀਆਂ ਦੇ 28 ਕਿੱਲੋ ਭਾਰ ਵਰਗ ’ਚ ਗੁਰਜੋਤ ਕੌਰ ਨੇ ਪਹਿਲਾ, ਅਰਸ਼ਪ੍ਰੀਤ ਕੌਰ ਨੇ ਦੂਜਾ ਅਤੇ ਸਿਮਰਜੀਤ ਕੌਰ ਨੇ ਤੀਜਾ ਸਥਾਨ ਮੱਲਿਆ। 32 ਕਿੱਲੋ ਭਾਰ ਜੂਡੋ ’ਚ ਅਨੁਸ਼ਕਾ, ਅਮਨਦੀਪ ਕੌਰ ਅਤੇ ਸਾਨੀਆ, 36 ਕਿੱਲੋ ਭਾਰ ’ਚ ਖੁਸ਼ਪ੍ਰੀਤ ਕੌਰ, ਇੰਦਰਪਾਲ ਕੌਰ ਅਤੇ ਪ੍ਰੀਤ ਕੌਰ, 40 ਕਿੱਲੋ ਭਾਰ ’ਚ ਅਨਮੋਲ ਕੌਰ, ਹਸਨਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਬਾਸਕਟਬਾਲ ਲੜਕੀਆਂ ’ਚ ਭੀਖੀ ਨੇ ਪਹਿਲੇ ਸਥਾਨ ਹਾਸਲ ਕੀਤਾ। ਇਸ ਮੌਕੇ ਰਾਜੂ ਢੱਡੇ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਸ਼ਾਲੂ ਰਾਣੀ, ਕਰਮਜੀਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਸਿੰਘ, ਮੁਕੇਸ਼ ਕੁਮਾਰ, ਬਲਵਿੰਦਰ ਸਿੰਘ, ਰਾਮਨਾਥ ਸਿੰਘ ਧੀਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਐਸ. ਆਈ. ਆਰ. ਦਾ ਕੰਮ 100 ਫ਼ੀਸਦੀ ਮੁਕੰਮਲ-ਡੀ.ਸੀ. ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬ ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।