02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਿਸਾਨ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਸੁਚੱਜੇ ਪ੍ਰਬੰਧਨ ਅਪਣਾਉਣ- ਡਿਪਟੀ ਕਮਿਸ਼ਨਰ 3 ਮੋਬਾਈਲ ਵੈਨਾਂ ਨੂੰ ਕੀਤਾ ਰਵਾਨਾ

ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨ ਮਾਨਸਾ ਨਵਜੋਤ ਕੌਰ ਵਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ 3 ਮੋਬਾਈਲ ਵੈਨਾਂ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਪਿੰਡਾਂ ’ਚ 20 ਦਿਨ ਲਗਾਤਾਰ ਪ੍ਰਚਾਰ ਕਰ ਕੇ ਜਾਗਰੂਕ ਕਰਨਗੀਆਂ।

ਅਜੀਤ ਡੈਸਕ 02-10-2026
ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨ ਮਾਨਸਾ ਨਵਜੋਤ ਕੌਰ ਵਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ 3 ਮੋਬਾਈਲ ਵੈਨਾਂ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਪਿੰਡਾਂ ’ਚ 20 ਦਿਨ ਲਗਾਤਾਰ ਪ੍ਰਚਾਰ ਕਰ ਕੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਖੇਤ ਵਿਚ ਹੀ ਖੇਤੀ ਮਸ਼ੀਨਰੀ ਰਾਹੀਂ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਆਖਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਮਨੁੱਖੀ ਸਿਹਤ ’ਤੇ ਮਾੜਾ ਪ੍ਰਭਾਵ ਪੈਣ ਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕੀਤੀ ਜਾਵੇ ਅਤੇ ਕੰਬਾਈਨ ਹਾਰਵੈਸਟਰ ਦੀ ਵਰਤੋਂ ਸੁਪਰ ਐੱਸ.ਐੱਮ.ਐੱਸ. ਲਗਾ ਕੇ ਹੀ ਕੀਤੀ ਜਾਵੇ ਤਾਂ ਜੋ ਪਰਾਲੀ ਦਾ ਸੁਚੱਜਾ ਇਨ-ਸੀਟੂ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਸੰਦਾਂ ਦੀ ਵਰਤੋਂ ਕੀਤੀ ਜਾਵੇ।
ਪਿਛਲੀ ਖ਼ਬਰ ਮਿੱਟੀ ਦੀਆਂ ਭਰੀਆਂ ਟਰਾਲੀਆਂ ਸ਼ਹਿਰੀਆਂ ਲਈ ਬਣੀਆਂ ਮੁਸੀਬਤ ਅਗਲੀ ਖ਼ਬਰ ਰੌਇਲ ਕਾਲਜ ਦੇ 7 ਖਿਡਾਰੀਆਂ ਦੀ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਕਬੱਡੀ ਕੈਂਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।