05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ਖੇਡਾਂ ਵਤਨ ਪੰਜਾਬ ਦੀਆਂ’ ’ਚ ਰੌਇਲ ਕਾਲਜ ਬੋੜਾਵਾਲ ਦੀਆਂ ਕਬੱਡੀ ਟੀਮਾਂ ਨੇ ਜਿੱਤੇ ਸੋਨ ਤਗਮੇ

ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਕਬੱਡੀ ਟੀਮਾਂ ਨੇ ਸੋਨ ਤਗਮੇ ਆਪਣੇ ਨਾਂਅ ਕੀਤੇ ਹਨ। ਲੜਕੀਆਂ ਦੀ ਟੀਮ ਨੇ ਸਰਕਲ ਸਟਾਈਲ ਜਦਕਿ ਲੜਕਿਆਂ ਨੇ ਨੈਸ਼ਨਲ ਸਟਾਈਲ ਕਬੱਡੀ ’ਚ ਜਿੱਤ ਦਰਜ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।

ਮਾਨਸਾ ਵਿਖੇ ਕਾਕਾ ਸਿੰਘ ਉੱਭਾ ਤੇ ਇਕਬਾਲ ਸਿੰਘ ਸੰਧੂ ਆਪਣੇ ਜੇਤੂ ਤਗਮੇ ਦਿਖਾਉਂਦੇ ਹੋਏ। ਅਜੀਤ ਤਸਵੀਰ 05-10-2026
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਕਬੱਡੀ ਟੀਮਾਂ ਨੇ ਸੋਨ ਤਗਮੇ ਆਪਣੇ ਨਾਂਅ ਕੀਤੇ ਹਨ। ਲੜਕੀਆਂ ਦੀ ਟੀਮ ਨੇ ਸਰਕਲ ਸਟਾਈਲ ਜਦਕਿ ਲੜਕਿਆਂ ਨੇ ਨੈਸ਼ਨਲ ਸਟਾਈਲ ਕਬੱਡੀ ’ਚ ਜਿੱਤ ਦਰਜ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ’ਚ 2 ਸੋਨ ਤਗਮੇ ਜਿੱਤ ਕੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਜੇਤੂ ਖਿਡਾਰੀਆਂ, ਕੋਚਾਂ ਅਤੇ ਸਮੂਹ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਖੇਡ ਵਿਭਾਗ ਦੇ ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ. ਹਰਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਦਿੰਦਿਆਂ ਕਿਹਾ ਕਿ ਟੀਮਾਂ ਦੀ ਕਾਮਯਾਬੀ ਪਿੱਛੇ ਕੋਚਾਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਦਾ ਅਹਿਮ ਯੋਗਦਾਨ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਇੱਕ ਪਾਸੇ ਵਿਦਿਆਰਥੀਆਂ ਦੇ ਅਕਾਦਮਿਕ ਨਤੀਜੇ ਸ਼ਾਨਦਾਰ ਆ ਰਹੇ ਹਨ ਅਤੇ ਦੂਜੇ ਪਾਸੇ ਖੇਡ ਮੈਦਾਨਾਂ ’ਚ ਵੀ ਲਗਾਤਾਰ ਤਗਮੇ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਛੋਟੇ ਦੁਕਾਨਦਾਰ ਤੇ ਰੇਹੜੀ ਵਾਲਿਆਂ ਦੇ ਅੱਡੇ ਮਹਿੰਗੇ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ ਅਗਲੀ ਖ਼ਬਰ ਗੁਰਤੇਜ ਸਿੰਘ ਜਗਰੀ ਨੂੰ ਵਰਲਡ ਹਿਊਮਨ ਰਾਈਟਸ ਫਾਊਂਡੇਸ਼ਨ ਮਾਨਸਾ ਦਾ ਪ੍ਰਧਾਨ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।