06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਿਖਲਾਈ ਦੇਣ ਦਾ ਵਾਅਦਾ ਪੂਰਾ ਕਰੇ - ਸੂਬਾ ਆਗੂ

ਬਰੇਟਾ, 5 ਅਕਤੂਬਰ (ਜੀਵਨ ਸ਼ਰਮਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਹੇਠ ਇੱਥੇ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਾਂ ਰਹਿੰਦਿਆਂ ਪ੍ਰੈਕਟੀਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਅਜੀਤ ਡੈਸਕ 06-10-2026
ਬਰੇਟਾ, 5 ਅਕਤੂਬਰ (ਜੀਵਨ ਸ਼ਰਮਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਹੇਠ ਇੱਥੇ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਾਂ ਰਹਿੰਦਿਆਂ ਪ੍ਰੈਕਟੀਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸੂਬਾ ਆਗੂ ਤਾਰਾ ਚੰਦ ਭਾਵਾ ਨੇ ਕਿਹਾ ਕਿ ਸਰਕਾਰ ਪ੍ਰੈਕਟੀਸ਼ਨਰਾਂ ਨੂੰ ਸਿਖਲਾਈ ਦੇਣ ਦਾ ਵਾਅਦਾ ਜਲਦ ਪੂਰਾ ਕਰੇ ਤਾਂ ਜੋ ਪ੍ਰੈਕਟੀਸ਼ਨਰ ਬਿਨਾਂ ਕਿਸੇ ਡਰ ਤੋਂ ਪੇਂਡੂ ਖੇਤਰ ’ਚ ਸਸਤੀਆਂ ਸਿਹਤ ਸੇਵਾਵਾਂ ਨਿਭਾ ਸਕਣ। ਉਨ੍ਹਾਂ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿੱਤੇ ਨੂੰ ਸਹੀ ਤਰੀਕੇ ਨਾਲ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਗਰੂਕ ਕਰਨ ਤਾਂ ਜੋ ਨੌਜਵਾਨੀ ਨੂੰ ਚੰਗੇ ਭਵਿੱਖ ਵੱਲ ਲਿਜਾਇਆ ਜਾ ਸਕੇ। ਇਸ ਮੌਕੇ ਰਾਮ ਲਾਲ ਖੁਡਾਲ, ਬਿੱਟੂ ਸ਼ਰਮਾ ਬਰੇਟਾ, ਸਤੀਸ਼ ਕੁਮਾਰ ਬਰੇਟਾ, ਹਰਬੰਸ ਸਿੰਘ ਬਰੇਟਾ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ, ਹਰਬੰਸ ਸਿੰਘ ਦਿਆਲਪੁਰਾ, ਨਿਰਮਲ ਸਿੰਘ ਬਹਾਦਰਪੁਰ, ਕੁਲਵੰਤ ਸਿੰਘ ਬਖਸ਼ੀਵਾਲਾ, ਕੁਲਜੀਤ ਸਿੰਘ ਬਰੇਟਾ, ਜੋਰਾ ਸਿੰਘ ਕੁੱਲਰੀਆਂ, ਅਜੈਬ ਸਿੰਘ ਕਿਸ਼ਨਗੜ੍ਹ, ਬਿੰਦਰ ਸਿੰਘ ਕੁੱਲਰੀਆਂ, ਮੇਜਰ ਸਿੰਘ ਕਿਸ਼ਨਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਡਾਂ ’ਚ ਮੱਲਾਂ ਮਾਰਨ ਵਾਲੀ ਗਤਕਾ ਟੀਮ ਦਾ ਸਨਮਾਨ ਅਗਲੀ ਖ਼ਬਰ ‘ਭਾਰਤ ਕੋ ਜਾਨੋ’ ਮੁਕਾਬਲੇ ’ਚ ਡੀ.ਏ. ਵੀ. ਸਕੂਲ ਦੇ ਵਿਦਿਆਰਥੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।