07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੀ. ਐਮ. ਓ. ਭ੍ਰਿਸ਼ਟਾਚਾਰੀਆਂ ਦਾ ਅੱਡਾ-ਗਗਨਦੀਪ ਸ਼ਰਮਾ

ਬਰੇਟਾ , 6 ਅਕਤੂਬਰ ( ਪਾਲ ਸਿੰਘ ਮੰਡੇਰ )- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ( ਸੀ . ਐਮ .

ਅਜੀਤ ਡੈਸਕ 07-10-2026
ਬਰੇਟਾ , 6 ਅਕਤੂਬਰ ( ਪਾਲ ਸਿੰਘ ਮੰਡੇਰ )- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ( ਸੀ . ਐਮ . ਓ .) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਕਰਾਰ ਦਿੰਦਿਆਂ ਮੁੱਖ ਮੰਤਰੀ ’ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਲੋਕਾਂ ਨੂੰ ਬਚਾਉਣ ਦੇ ਦੋਸ਼ ਲਗਾਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓ . ਐਸ . ਡੀ . ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਿਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ . ਬੀ . ਆਈ . ਹਵਾਲੇ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਾ ਸਰਕਾਰ ਦੀ ਨੀਅਤ ’ ਤੇ ਸਵਾਲ ਖੜ੍ਹੇ ਕਰਦਾ ਹੈ । ਉਨ੍ਹਾਂ ਕਿਹਾ ਕਿ ਹਾਈਕੋਰਟ ਵਲੋਂ ਜਾਂਚ ਸੀ . ਬੀ . ਆਈ . ਨੂੰ ਸੌਂਪਣ ਦੇ ਫ਼ੈਸਲੇ ਦਾ ਭਾਜਪਾ ਸਵਾਗਤ ਕਰਦੀ ਹੈ । ਉਨ੍ਹਾਂ ਕਿਹਾ ਕਿ ‘ ਆਪ ’ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂਅ ਪਹਿਲਾਂ ਵੀ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਿਤ ਮਾਮਲਿਆਂ ’ ਚ ਸਾਹਮਣੇ ਆ ਚੁੱਕੇ ਹਨ । ਨਸ਼ੀਲੀਆਂ ਗੋਲੀਆਂ ਬਰਾਮਦ ਮਾਨਸਾ , 6 ਅਕਤੂਬਰ ( ਵਿ . ਪ੍ਰਤੀ .)- ਥਾਣਾ ਜੌੜਕੀਆਂ ਪੁਲਿਸ ਨੇ ਜਸਵਿੰਦਰ ਸਿੰਘ ਵਾਸੀ ਬਾਜੇਵਾਲਾ ਤੋਂ 10 ਨਸ਼ੀਲੀਆਂ ਗੋਲੀਆਂ , ਭੀਖੀ ਪੁਲਿਸ ਨੇ ਪ੍ਰਗਟ ਖਾਨ ਵਾਸੀ ਖੀਵਾ ਕਲਾਂ ਕੋਲੋਂ 10 ਅਤੇ ਥਾਣਾ ਸਦਰ ਬੁਢਲਾਡਾ ਪੁਲਿਸ ਨੇ ਅੰਤਰਜੀਤ ਸਿੰਘ ਵਾਸੀ ਖਿੱਲਣ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਉਕਤ ਖ਼ਿਲਾਫ਼ ਐਨ . ਡੀ . ਪੀ . ਐਸ . ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ ।
ਪਿਛਲੀ ਖ਼ਬਰ ਅੰਮ੍ਰਿਤਪ੍ਰੀਤ ਸਿੰਘ ਨੇ ਸੂਬਾ ਪੱਧਰੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।