07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਨੀਸ਼ਾ, ਰੋਹਨਪ੍ਰੀਤ ਸਿੰਘ, ਕਮਲਪ੍ਰੀਤ ਕੌਰ ਬੀ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 6 ਅਕਤੂਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗਏ ਐਲਾਨੇ ਬੀ. ਸੀ.

ਅਜੀਤ ਡੈਸਕ 07-10-2026
ਜੋਗਾ, 6 ਅਕਤੂਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗਏ ਐਲਾਨੇ ਬੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜੇ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕੰਪਿਊਟਰ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਨੀਸ਼ਾ ਨੇ ਪਹਿਲਾ, ਰੋਹਨਪ੍ਰੀਤ ਸਿੰਘ ਨੇ ਦੂਜਾ ਅਤੇ ਕਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮਨੂ ਵਾਟਿਕਾ ਸਕੂਲ ਦਾ ਦਬਦਬਾ ਅਗਲੀ ਖ਼ਬਰ ਕੈਂਪ ’ਚ 300 ਵਿਅਕਤੀਆਂ ਦੀ ਅੱਖਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।