07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮਨੂ ਵਾਟਿਕਾ ਸਕੂਲ ਦਾ ਦਬਦਬਾ

ਬੁਢਲਾਡਾ, 6 ਅਕਤੂਬਰ (ਸੁਨੀਲ ਮਨਚੰਦਾ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਸਥਾਨਕ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੈਡਲ ਅਤੇ ਓਵਰਆਲ ਟਰਾਫ਼ੀ ਆਪਣੇ ਨਾਂਅ ਕੀਤੀ ਹੈ।

ਅਜੀਤ ਡੈਸਕ 07-10-2026
ਬੁਢਲਾਡਾ, 6 ਅਕਤੂਬਰ (ਸੁਨੀਲ ਮਨਚੰਦਾ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਸਥਾਨਕ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੈਡਲ ਅਤੇ ਓਵਰਆਲ ਟਰਾਫ਼ੀ ਆਪਣੇ ਨਾਂਅ ਕੀਤੀ ਹੈ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਲਗਾਤਾਰ ਮਿਹਨਤ, ਲਗਨ ਤੇ ਕੋਚਾਂ ਵਲੋਂ ਦਿੱਤੀ ਗਈ ਬਿਹਤਰੀਨ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ’ਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਆਗਾਮੀ ਰਾਜ ਪੱਧਰੀ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਅਗਲੀ ਖ਼ਬਰ ਮਨੀਸ਼ਾ, ਰੋਹਨਪ੍ਰੀਤ ਸਿੰਘ, ਕਮਲਪ੍ਰੀਤ ਕੌਰ ਬੀ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।