07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ

ਮਾਨਸਾ, 6 ਅਕਤੂਬਰ (ਸ. ਰਿ.)

ਅਜੀਤ ਡੈਸਕ 07-10-2026
ਮਾਨਸਾ, 6 ਅਕਤੂਬਰ (ਸ.ਰਿ.)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸੰਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 7 ਅਕਤੂਬਰ ਨੂੰ ਸਥਾਨਕ ਮਹਿਕ ਰੈਸਟੋਰੈਂਟ ਵਿਖੇ ਲਗਾਇਆ ਜਾਵੇਗਾ। ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਖੇਤੀ ਨਾਲ ਸਬੰਧਿਤ ਸਰਕਾਰੀ/ਅਰਧ-ਸਰਕਾਰੀ ਅਦਾਰਿਆਂ ਵਲੋਂ ਸਟਾਲਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੈਂਪ ’ਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲੈਣ।
ਪਿਛਲੀ ਖ਼ਬਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਹਿਮਾਚਲ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਫੁੱਲਾਂ ਦਾ ਗੁਲਦਸਤਾ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮਨੂ ਵਾਟਿਕਾ ਸਕੂਲ ਦਾ ਦਬਦਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।