ਸਹਾਇਕ ਧੰਦੇ ਅਪਣਾ ਕੇ ਕਿਸਾਨ ਆਮਦਨ ’ਚ ਕਰ ਸਕਦੇ ਚੋਖਾ ਵਾਧਾ- ਚਹਿਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕ ਦੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਕੀਤਾ।
ਮ
ਮਾਨਸਾ ਵਿਖੇ ਉੱਦਮੀ ਕਿਸਾਨਾਂ ਨੂੰ ਸਨਮਾਨਿਤ ਕਰਨ ਮੌਕੇ ਆਪ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ। ਤਸਵੀਰ : ਸੇਮੀ ਮਾਨਸਾ
08-10-2026
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕ ਦੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਕਿਸਾਨ ਭਰਾਵਾਂ ਨੂੰ ਧਰਤੀ, ਹਵਾ ਅਤੇ ਪਾਣੀ ਦੀ ਸਾਂਭ-ਸੰਭਾਲ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ ਤਾਂ ਜੋ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ ਸਹਾਇਕ ਧੰਦੇ ਅਪਣਾ ਕੇ ਕਿਸਾਨ ਆਮਦਨ ’ਚ ਚੋਖਾ ਵਾਧਾ ਕਰ ਸਕਦੇ ਹਨ। ਉਨ੍ਹਾਂ ਵਿਭਾਗ ਦੇ ਸਹਿਯੋਗ ਨਾਲ 20 ਤੋਂ ਵੱਧ ਸੈਲਫ ਹੈਲਪ ਗਰੁੱਪ ਸਥਾਪਿਤ ਕਰ ਕੇ ਖੇਤੀਬਾੜੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਮਾਰਕੀਟਿੰਗ ਦਾ ਕੰਮ ਕਰ ਰਹੇ ਉੱਦਮੀ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਨੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਵਧੇਰੇ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕੀਤੀ ਜਾਵੇ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਂਦਾ ਜਾਵੇ । ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਬਲਜੀਤ ਕੌਰ ਐਸ. ਡੀ. ਐਮ. ਮਾਨਸਾ, ਅਜੀਤਪਾਲ ਸਿੰਘ, ਸਹਾਇਕ ਪ੍ਰੋਫੈਸਰ ਰਣਵੀਰ ਸਿੰਘ, ਗੁਰਪ੍ਰੀਤ ਸਿੰਘ, ਸ਼ਗਨਦੀਪ ਕੌਰ, ਅਮਨਦੀਪ ਸਿੰਘ, ਗੁਰਵੀਰ ਸਿੰਘ, ਅੰਮ੍ਰਿਤਪਾਲ ਸਿੰਘ ਸਾਰੇ ਖੇਤੀਬਾੜੀ ਵਿਕਾਸ ਅਫ਼ਸਰ, ਨਿਸ਼ੀ ਰਾਜ, ਪ੍ਰਵੀਨ ਗੋਇਲ, ਕਮਲਪ੍ਰੀਤ ਸਿੰਘ ਆਦਿ ਸਨ।