11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੂਬਾ ਪੱਧਰੀ ਪਾਵਰ ਲਿਫ਼ਟਿੰਗ ਤੇ ਕੁਸ਼ਤੀ ਮੁਕਾਬਲੇ ਸ਼ੁਰੂ

ਮਾਨਸਾ, 10 ਅਕਤੂਬਰ (ਸ. ਰਿ.)

ਅਜੀਤ ਡੈਸਕ 11-10-2026
ਮਾਨਸਾ, 10 ਅਕਤੂਬਰ (ਸ.ਰਿ.)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੂਬਾ ਪੱਧਰੀ ਪਾਵਰ ਲਿਫ਼ਟਿੰਗ ਅਤੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ। ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਾਵਰ ਲਿਫ਼ਟਿੰਗ 53 ਕਿੱਲੋ ਭਾਰ ਵਰਗ ’ਚ ਵਿੱਕੀ ਕੁਮਾਰ ਨੇ ਪਹਿਲਾ, ਪੀਯੂਸ਼ ਫ਼ਤਿਹਗੜ੍ਹ ਸਾਹਿਬ ਨੇ ਦੂਜਾ ਅਤੇ ਸੁਖਦੀਪ ਸਿੰਘ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡੂਮਛੇੜੀ ਦੇ ਪਹਿਲਵਾਨ ਪਰਮਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਡਰਨ ਕਾਲਜ ਭੀਖੀ ਦਾ ਬੀ.ਐੱਡ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।