ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਸੰਬੰਧੀ ਪਿੰਡਾਂ ’ਚ ਝੰਡਾ ਮਾਰਚ
ਬਰੇਟਾ, 10 ਅਕਤੂਬਰ (ਜੀਵਨ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਬਰਸੀ 11 ਅਕਤੂਬਰ ਨੂੰ ਪਿੰਡ ਚੱਕ ਅਲੀਸ਼ੇਰ ਵਿਖੇ ਮਨਾਈ ਜਾ ਰਹੀ ਹੈ, ਜਿਸ ਦੀ ਲਾਮਬੰਦੀ ਲਈ ਜਥੇਬੰਦੀ ਵਲੋਂ ਖੇਤਰ ਦੇ ਪਿੰਡ ਬਹਾਦਰਪੁਰ, ਰਾਮਪੁਰ ਮੰਡੇਰ, ਕੁੱਲਰੀਆਂ, ਧਰਮਪੁਰਾ, ਭਾਵਾ, ਭਖੜਿਆਲ, ਸਸਪਾਲੀ ਆਦਿ ਵਿਖੇ ਝੰਡਾ ਮਾਰਚ ਕੱਢਿਆ ਗਿਆ। ਆਗੂਆਂ ਨੇ ਕਿਹਾ ਕਿ ਗ਼ਰੀਬ ਕਿਸਾਨ ਦੀ ਜ਼ਮੀਨ ਨੂੰ ਬਚਾਉਣ ਵਾਲੇ ਜ਼ਮੀਨੀ ਘੋਲ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਸੰਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਬਰੇਟਾ, 10 ਅਕਤੂਬਰ (ਜੀਵਨ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 16ਵੀਂ ਬਰਸੀ 11 ਅਕਤੂਬਰ ਨੂੰ ਪਿੰਡ ਚੱਕ ਅਲੀਸ਼ੇਰ ਵਿਖੇ ਮਨਾਈ ਜਾ ਰਹੀ ਹੈ, ਜਿਸ ਦੀ ਲਾਮਬੰਦੀ ਲਈ ਜਥੇਬੰਦੀ ਵਲੋਂ ਖੇਤਰ ਦੇ ਪਿੰਡ ਬਹਾਦਰਪੁਰ, ਰਾਮਪੁਰ ਮੰਡੇਰ, ਕੁੱਲਰੀਆਂ, ਧਰਮਪੁਰਾ, ਭਾਵਾ, ਭਖੜਿਆਲ, ਸਸਪਾਲੀ ਆਦਿ ਵਿਖੇ ਝੰਡਾ ਮਾਰਚ ਕੱਢਿਆ ਗਿਆ। ਆਗੂਆਂ ਨੇ ਕਿਹਾ ਕਿ ਗ਼ਰੀਬ ਕਿਸਾਨ ਦੀ ਜ਼ਮੀਨ ਨੂੰ ਬਚਾਉਣ ਵਾਲੇ ਜ਼ਮੀਨੀ ਘੋਲ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਸੰਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਇਸ ਬਰਸੀ ਮੌਕੇ ਪਹੁੰਚ ਕੇ ਆਗੂਆਂ ਦੇ ਵਿਚਾਰ ਸੁਣਨ ਤਾਂ ਜੋ ਕਿਸਾਨੀ ਅਤੇ ਜ਼ਮੀਨ ਨੂੰ ਬਚਾਉਣ ਦਾ ਸਿਲਸਿਲਾ ਜਾਰੀ ਰੱਖਿਆ ਜਾ ਸਕੇ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਤਾਰਾ ਚੰਦ ਬਰੇਟਾ, ਤਰਸੇਮ ਸਿੰਘ ਚੱਕ ਅਲੀਸ਼ੇਰ, ਦਰਸ਼ਨ ਸਿੰਘ ਗੁਰਨੇ, ਮੇਲਾ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ।