12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਬਰੇਟਾ ’ਚ ਲਾਮਬੰਦੀ ਮੀਟਿੰਗ

ਬਰੇਟਾ, 11 ਅਕਤੂਬਰ (ਪ. ਪ.)

ਅਜੀਤ ਡੈਸਕ 12-10-2026
ਬਰੇਟਾ, 11 ਅਕਤੂਬਰ (ਪ.ਪ.)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ 3 ਨਵੰਬਰ ਨੂੰ ਧੂਰੀ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਬਰੇਟਾ ਵਿਖੇ ਲਾਮਬੰਦੀ ਮੀਟਿੰਗ ਕੀਤੀ ਗਈ। ਸੀਟੂ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ) ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਪੌਣੇ 5 ਸਾਲ ਬੀਤਣ ਦੇ ਬਾਵਜੂਦ ਮਾਣ ਭੱਤੇ ’ਚ 1 ਰੁਪਏ ਦਾ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਅਦਾ ਖ਼ਿਲਾਫ਼ੀ ਦਾ ਖ਼ਮਿਆਜ਼ਾ ਚੋਣਾਂ ਵੇਲੇ ਭੁਗਤਣਾ ਪਵੇਗਾ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਨੂੰ ਸਵੇਰੇ 11 ਵਜੇ ਬਾਲ ਭਵਨ ਮਾਨਸਾ ਵਿਖੇ ਸੀਟੂ ਜ਼ਿਲ੍ਹਾ ਮਾਨਸਾ ਦੀ ਜਨਰਲ ਬਾਡੀ ਮੀਟਿੰਗ ਕੀਤੀ ਜਾਵੇਗੀ, ਜਿਸ ਨੂੰ ਸੰਬੋਧਨ ਕਰਨ ਲਈ ਜਥੇਬੰਦੀ ਦੇ ਸੂਬਾ ਪ੍ਰਧਾਨ ਕਾ. ਚੰਦਰ ਸ਼ੇਖਰ ਤੇ ਜਨਰਲ ਸਕੱਤਰ ਕਾ. ਮਹਾ ਸਿੰਘ ਰੋੜੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੌਕੇ ਸਰਬਜੀਤ ਕੌਰ ਬਰੇਟਾ, ਗੁੰਜਣ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਕਵਿਤਾ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਛਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੁਢਲਾਡਾ ਦੀ ਮਾਨਵੀ ਸ਼ਰਮਾ ਨੇ ਸਕੇਟਿੰਗ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।