12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੇਤੂ ਰਹੇ ਰੌਇਲ ਕਾਲਜਿਜ਼ ਬੋੜਾਵਾਲ ਦੇ ਖਿਡਾਰੀਆਂ ਦਾ ਸਨਮਾਨ

ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਗਿਣਤੀ ’ਚ ਤਗਮੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਸਾਰੀਆਂ ਜੇਤੂ ਟੀਮਾਂ ਅਤੇ ਖਿਡਾਰੀਆਂ ਦੀ ਚੋਣ ਹੁਣ 10 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਹੋ ਗਈ ਹੈ।

ਅਜੀਤ ਡੈਸਕ 12-10-2026
ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਗਿਣਤੀ ’ਚ ਤਗਮੇ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਸਾਰੀਆਂ ਜੇਤੂ ਟੀਮਾਂ ਅਤੇ ਖਿਡਾਰੀਆਂ ਦੀ ਚੋਣ ਹੁਣ 10 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਹੋ ਗਈ ਹੈ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ, ਪ੍ਰਤਿਭਾ ਅਤੇ ਲਗਨ ਨਾਲ ਵਿਦਿਆਰਥੀਆਂ ਨੇ ਉੱਚ ਪੱਧਰ ’ਤੇ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਦਾ ਝੰਡਾ ਬੁਲੰਦ ਕੀਤਾ ਹੈ। ਜੇਤੂ ਖਿਡਾਰੀਆਂ ਅਤੇ ਟੀਮਾਂ ਦੇ ਕਾਲਜ ਪਰਤਣ ’ਤੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਕੁਲਦੀਪ ਸਿੰਘ ਅਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ (ਲੜਕੇ), ਬਾਸਕਟਬਾਲ (ਲੜਕੀਆਂ) ਅਤੇ ਬਾਸਕਟਬਾਲ (ਲੜਕੇ) ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਂਅ ਕੀਤੇ, ਜਦਕਿ ਖੋ-ਖੋ (ਲੜਕੇ) ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਵਿਅਕਤੀਗਤ ਮੁਕਾਬਲਿਆਂ ’ਚ ਵੀ ਕਾਲਜ ਦੀ ਸੁਖਪ੍ਰੀਤ ਕੌਰ ਨੇ ਹਾਈ ਜੰਪ, ਗਗਨਦੀਪ ਕੌਰ ਨੇ ਜੂਡੋ ਅਤੇ ਹਰਪ੍ਰੀਤ ਸਿੰਘ ਨੇ ਕਿੱਕ ਬਾਕਸਿੰਗ ’ਚ ਸੋਨ ਤਗਮੇ ਜਿੱਤੇ। ਇਸੇ ਤਰ੍ਹਾਂ ਕੋਮਲਪ੍ਰੀਤ ਕੌਰ ਨੇ 100 ਮੀਟਰ ਹਰਡਲਜ਼ ਅਤੇ ਅੰਮ੍ਰਿਤਪ੍ਰਦੀਪ ਕੌਰ ਨੇ 100 ਮੀਟਰ ਦੌੜ ’ਚ ਚਾਂਦੀ ਦੇ ਤਗਮੇ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ।
ਪਿਛਲੀ ਖ਼ਬਰ ਬਾਰਿਸ਼ ਨਾਲ ਮੰਡੀਆਂ ’ਚ ਪਈ ਝੋਨੇ ਦੀ ਫ਼ਸਲ ਗਿੱਲੀ ਹੋਣ ਕਰ ਕੇ ਖ਼ਰੀਦ ਹੋਵੇਗੀ ਪ੍ਰਭਾਵਿਤ ਅਗਲੀ ਖ਼ਬਰ ਬੁਢਲਾਡਾ ਦੀ ਮਾਨਵੀ ਸ਼ਰਮਾ ਨੇ ਸਕੇਟਿੰਗ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।