13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੇਵਾ ਕੇਂਦਰ ਮੁਲਾਜ਼ਮਾਂ ਨੇ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਦੇ 15ਵੇਂ ਦਿਨ ਰੋਸ ਮਾਰਚ ਕੱਢਣ ਉਪਰੰਤ ਸਥਾਨਕ ਬੱਸ ਸਟੈਂਡ ਚੌਕ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਜਥੇਬੰਦੀ ਦੇ ਪ੍ਰਧਾਨ ਸੰਦੀਪ ਸਿੰਘ, ਉਪ ਪ੍ਰਧਾਨ ਮਨਵੀਤ ਕੌਰ ਤੇ ਦਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ।

ਮਾਨਸਾ ਸ਼ਹਿਰ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਦੇ ਹੋਏ ਸੇਵਾ ਕੇਂਦਰ ਦੇ ਮੁਲਾਜ਼ਮ। ਤਸਵੀਰ : ਸੇਮੀ ਮਾਨਸਾ 13-10-2026
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਦੇ 15ਵੇਂ ਦਿਨ ਰੋਸ ਮਾਰਚ ਕੱਢਣ ਉਪਰੰਤ ਸਥਾਨਕ ਬੱਸ ਸਟੈਂਡ ਚੌਕ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਜਥੇਬੰਦੀ ਦੇ ਪ੍ਰਧਾਨ ਸੰਦੀਪ ਸਿੰਘ, ਉਪ ਪ੍ਰਧਾਨ ਮਨਵੀਤ ਕੌਰ ਤੇ ਦਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਕਿਸੇ ਵੀ ਨੁਮਾਇੰਦੇ ਨੇ ਸਾਰ ਨਹੀਂ ਲਈ। ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਕੰਪਨੀ ਸਿਸਟਮ ਖ਼ਤਮ ਕਰ ਕੇ ਸੇਵਾ ਕੇਂਦਰਾਂ ਨੂੰ ਕਿਸੇ ਸਰਕਾਰੀ ਅਦਾਰੇ ਅਧੀਨ ਲਿਆਉਣ ਦੇ ਨਾਲ ਹੀ 58 ਸਾਲ ਦੀ ਉਮਰ ਤੱਕ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਹੱਲ ਨਾ ਹੋਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਖ਼ਜ਼ਾਨਚੀ ਜਸਪ੍ਰੀਤ ਸਿੰਘ, ਸਰਪ੍ਰਸਤ ਹਰਵਿੰਦਰ ਸਿੰਘ, ਮੀਡੀਆ ਸਲਾਹਕਾਰ ਕਵਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚਿੱਟਾ, ਸੁਲਫ਼ਾ, ਸ਼ਰਾਬ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ, 51 ਜਣੇ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਮਾਨਸਾ ਵਲੋਂ 93 ਆਊਟਸੋਰਸ ਕਾਮਿਆਂ ਨੂੰ ਪੱਕੇ ਕਰਨ ਲਈ ਮਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।