13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ

ਮਾਨਸਾ, 12 ਅਕਤੂਬਰ (ਸ. ਰਿ.)

ਅਜੀਤ ਡੈਸਕ 13-10-2026
ਮਾਨਸਾ, 12 ਅਕਤੂਬਰ (ਸ.ਰਿ.)- ਬੀਤੇ ਦਿਨੀਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਹੋਈ ਭਾਰੀ ਬਰਸਾਤ ਕਾਰਨ ਖੇਤਾਂ ’ਚ ਖੜ੍ਹੀ ਝੋਨੇ ਦੀ ਪੱਕੀ ਫ਼ਸਲ ਦੇ ਗਿੱਲੇ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਗਿੱਲੀ ਫ਼ਸਲ ਕੱਟਣ ਤੋਂ ਪਹਿਲਾਂ 2-3 ਦਿਨ ਧੁੱਪ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿੱਲੀ ਫ਼ਸਲ ਦੀ ਕਟਾਈ ਕਰਨ ਨਾਲ ਜਿਣਸ ’ਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਵੇਚਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮੰਡੀਆਂ ’ਚ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਮੂਹ ਖ਼ਰੀਦ ਏਜੰਸੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੰਡੀਆਂ ’ਚ ਪਹੁੰਚਣ ਵਾਲੀ ਸੁੱਕੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਅਦਾਇਗੀ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਪਹਿਲੀ ਅਕਤੂਬਰ ਦੇ ਆਧਾਰ ’ਤੇ 5 ਲੱਖ 88 ਹਜ਼ਾਰ 555 ਵੋਟਰ ਕੀਤੇ ਗਏ ਦਰਜ ਅਗਲੀ ਖ਼ਬਰ ਚਿੱਟਾ, ਸੁਲਫ਼ਾ, ਸ਼ਰਾਬ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ, 51 ਜਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।