13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 18 ਤੱਕ ਵਿਧਾਇਕਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ

ਬੁਢਲਾਡਾ, 12 ਅਕਤੂਬਰ (ਸੁਨੀਲ ਮਨਚੰਦਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 2 ਅਕਤੂਬਰ ਨੂੰ ਕੀਤੇ ਗਏ ਸਫਲ ਸੰਘਰਸ਼ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨਾਲ 26 ਅਕਤੂਬਰ ਨੂੰ ਪੈਨਲ ਮੀਟਿੰਗ ਤੈਅ ਹੋਈ ਹੈ। ਸੂਬਾ ਮੀਤ ਪ੍ਰਧਾਨ ਰਣਜੀਤ ਕੌਰ ਬਰੇਟਾ, ਬਲਾਕ ਪ੍ਰਧਾਨ ਮਨਜੀਤ ਕੌਰ ਬੀਰੋਕੇ ਅਤੇ ਡੇਜ਼ੀ ਸੇਰਖਾਂਵਾਲਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਬੱਚਿਆਂ ਦੀ ਦੇਖਭਾਲ, ਪੋਸ਼ਣ, ਪ੍ਰੀ-ਪ੍ਰਾਇਮਰੀ ਸਿੱਖਿਆ ਅਤੇ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਅਹਿਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਅਜੀਤ ਡੈਸਕ 13-10-2026
ਬੁਢਲਾਡਾ, 12 ਅਕਤੂਬਰ (ਸੁਨੀਲ ਮਨਚੰਦਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 2 ਅਕਤੂਬਰ ਨੂੰ ਕੀਤੇ ਗਏ ਸਫਲ ਸੰਘਰਸ਼ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨਾਲ 26 ਅਕਤੂਬਰ ਨੂੰ ਪੈਨਲ ਮੀਟਿੰਗ ਤੈਅ ਹੋਈ ਹੈ। ਸੂਬਾ ਮੀਤ ਪ੍ਰਧਾਨ ਰਣਜੀਤ ਕੌਰ ਬਰੇਟਾ, ਬਲਾਕ ਪ੍ਰਧਾਨ ਮਨਜੀਤ ਕੌਰ ਬੀਰੋਕੇ ਅਤੇ ਡੇਜ਼ੀ ਸੇਰਖਾਂਵਾਲਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਬੱਚਿਆਂ ਦੀ ਦੇਖਭਾਲ, ਪੋਸ਼ਣ, ਪ੍ਰੀ-ਪ੍ਰਾਇਮਰੀ ਸਿੱਖਿਆ ਅਤੇ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਅਹਿਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਜਾਇਜ਼ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ 12 ਤੋਂ 18 ਅਕਤੂਬਰ ਤੱਕ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਯਾਦ ਪੱਤਰ ਸੌਂਪੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੁੱਖ ਮੰਤਰੀ ਮੀਟਿੰਗ ’ਚ ਨਹੀਂ ਪਹੁੰਚਦੇ ਜਾਂ ਮੰਗਾਂ ਦੇ ਹੱਲ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਜਾਂਦਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਪਹਿਲੀ ਅਕਤੂਬਰ ਦੇ ਆਧਾਰ ’ਤੇ 5 ਲੱਖ 88 ਹਜ਼ਾਰ 555 ਵੋਟਰ ਕੀਤੇ ਗਏ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।