18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੂਬਾ ਪੱਧਰੀ ਮੁਕਾਬਲਿਆਂ ’ਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਭੀਖੀ, 17 ਅਕਤੂਬਰ (ਬਲਕਾਰ ਸਿੰਘ ਸਹੋਤਾ)- ਵਿੱਦਿਆ ਭਾਰਤੀ ਨਾਲ ਸੰਬੰਧਿਤ ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਵਲੋਂ ਕਰਵਾਏ ਗਏ ਸੂਬਾ ਪੱਧਰੀ ਵਿਗਿਆਨ ਅਤੇ ਗਣਿਤ ਮੁਕਾਬਲਿਆਂ ਵਿਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਐਸ.

ਅਜੀਤ ਡੈਸਕ 18-10-2026
ਭੀਖੀ, 17 ਅਕਤੂਬਰ (ਬਲਕਾਰ ਸਿੰਘ ਸਹੋਤਾ)- ਵਿੱਦਿਆ ਭਾਰਤੀ ਨਾਲ ਸੰਬੰਧਿਤ ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਵਲੋਂ ਕਰਵਾਏ ਗਏ ਸੂਬਾ ਪੱਧਰੀ ਵਿਗਿਆਨ ਅਤੇ ਗਣਿਤ ਮੁਕਾਬਲਿਆਂ ਵਿਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਐਸ.ਵੀ.ਐਮ. ਮਲੇਰਕੋਟਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਵਿਗਿਆਨ ਪ੍ਰਸਤੁਤੀ ਮੁਕਾਬਲੇ ਵਿਚ ਸ਼ਿਸ਼ੂ ਵਰਗ ਦੀ ਰਿਸ਼ਿਕਾ ਸ਼ਰਮਾ ਨੇ ਪਹਿਲਾ ਸਥਾਨ ਅਤੇ ਤਰੁਣ ਵਰਗ ਦੇ ਦਿਵਿਆਂਸ਼ੂ ਮਹਿਤਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਡੇਰਾ-ਬੱਸੀ ਵਿਖੇ ਕਰਵਾਏ ਗਏ ਰਾਜ ਪੱਧਰੀ ਗਣਿਤ ਮੁਕਾਬਲੇ ’ਚ ਵੈਦਿਕ ਗਣਿਤ ਕੁਇਜ਼ ਦੇ ਤਰੁਣ ਵਰਗ ’ਚ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਟੀਮ ਵਿਚ ਕਰਨ ਸ਼ਰਮਾ, ਪ੍ਰਵੇਸ਼ ਮਿੱਤਲ ਅਤੇ ਤੋਏਸ਼ ਗਰਗ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਮੈਨੇਜਮੈਂਟ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਕੁਆਲੀਫ਼ਾਈ ਕਰਨ ਵਾਲੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਲੀ ਵਿਖੇ ਹੋਣ ਵਾਲੇ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਵਿਧਾਇਕ ਬਣਾਂਵਾਲੀ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਨੌਜਵਾਨ ਹੈਪੀ ਦਾ ਹਾਲ ਜਾਣਿਆ ਅਗਲੀ ਖ਼ਬਰ ਕਾਮਰੇਡ ਜਗੀਰ ਸਿੰਘ ਜੋਗਾ ਸਕੂਲ ਵਿਖੇ 2 ਰੋਜ਼ਾ ਪੁਸਤਕ ਮੇਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।