ਸੰਯੁਕਤ ਕਿਸਾਨ ਮੋਰਚੇ ਵਲੋਂ 23 ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਣ ਦਾ ਫ਼ੈਸਲਾ
ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਰਾਮਫਲ ਸਿੰਘ ਚੱਕ ਅਲੀਸ਼ੇਰ, ਭਾਕਿਯੂ (ਲੱਖੋਵਾਲ) ਦੇ ਪਰਸ਼ੋਤਮ ਸਿੰਘ ਗਿੱਲ ਅਤੇ ਭਾਕਿਯੂ (ਡਕੌਂਦਾ) ਦੇ ਮਹਿੰਦਰ ਸਿੰਘ ਭੈਣੀਬਾਘਾ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਲੋਕਤੰਤਰ ਅਤੇ ਨਾਗਰਿਕਾਂ ਦੇ ਸੰਵਿਧਾਨਕ ਵੋਟਿੰਗ ਅਧਿਕਾਰਾਂ ’ਤੇ ਹੋ ਰਹੇ ਹਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣ ਦਾ ਫ਼ੈਸਲਾ ਕੀਤਾ।
ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਰਾਮਫਲ ਸਿੰਘ ਚੱਕ ਅਲੀਸ਼ੇਰ, ਭਾਕਿਯੂ (ਲੱਖੋਵਾਲ) ਦੇ ਪਰਸ਼ੋਤਮ ਸਿੰਘ ਗਿੱਲ ਅਤੇ ਭਾਕਿਯੂ (ਡਕੌਂਦਾ) ਦੇ ਮਹਿੰਦਰ ਸਿੰਘ ਭੈਣੀਬਾਘਾ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਲੋਕਤੰਤਰ ਅਤੇ ਨਾਗਰਿਕਾਂ ਦੇ ਸੰਵਿਧਾਨਕ ਵੋਟਿੰਗ ਅਧਿਕਾਰਾਂ ’ਤੇ ਹੋ ਰਹੇ ਹਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ 23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਵੋਟਰ ਹੀ ਆਪਣੀ ਆਵਾਜ਼ ਗੁਆ ਦੇਵੇਗਾ ਤਾਂ ਲੋਕਤੰਤਰ ਵੀ ਨਹੀਂ ਬਚੇਗਾ ਕਿਉਂਕਿ ਵੋਟ ਹੀ ਵਿਅਕਤੀ ਦੀ ਅਸਲ ਪਛਾਣ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੱਤਰ ਰਾਹੀ ਸਰਕਾਰ ਤੋਂ ਐਸ.ਆਈ.ਆਰ. ਪ੍ਰਣਾਲੀ ਨੂੰ ਤੁਰੰਤ ਰੱਦ ਕਰਨ ਅਤੇ ਯੋਗ ਨਾਗਰਿਕਾਂ ਦੇ ਕੱਟੇ ਗਏ ਵੋਟ ਬਹਾਲ ਕਰਨ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਬੋਘ ਸਿੰਘ ਮਾਨਸਾ, ਭਜਨ ਸਿੰਘ ਘੁੰਮਣ, ਸੱਤਪਾਲ ਸਿੰਘ ਬਰ੍ਹੇ, ਦਿਲਬਾਗ ਸਿੰਘ ਰਾਜੇਵਾਲ, ਅਮਰੀਕ ਸਿੰਘ ਫਫੜੇ, ਰੂਪ ਸਿੰਘ ਢਿੱਲੋਂ, ਨਰਿੰਦਰ ਕੌਰ ਬੁਰਜ ਹਮੀਰਾ, ਤਾਰਾ ਚੰਦ ਬਰੇਟਾ, ਨਿਰਮਲ ਸਿੰਘ ਝੰਡੂਕੇ, ਗੁਰਜੰਟ ਸਿੰਘ ਮਾਨਸਾ ਆਦਿ ਹਾਜ਼ਰ ਸਨ।