19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੇਅਰ ਪਦਮਜੀਤ ਮਹਿਤਾ ਵਲੋਂ ਸੰਜੇ ਨਗਰ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ

ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸੰਜੇ ਨਗਰ, ਨਰੂਆਣਾ ਰੋਡ ਅਤੇ ਬੰਗੀ ਨਗਰ ਰੇਲਵੇ ਓਵਰਬ੍ਰਿਜ ਨੂੰ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵਲੋਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਜਿਸ ਨੂੰ ਫਿਲਹਾਲ ਟਰਾਇਲ ਦੇ ਆਧਾਰ ’ਤੇ ਆਵਾਜਾਈ ਲਈ ਖੋਲ੍ਹਿਆ ਗਿਆ ਹੈ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਇਹ ਪੁਲ 78 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੈ, ਜਿਸ ਦਾ ਨਿਰਮਾਣ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਮੁਕੰਮਲ ਹੋਇਆ ਹੈ ਤੇ ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ।

ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸੰਜੇ ਨਗਰ, ਨਰੂਆਣਾ ਰੋਡ ਅਤੇ ਬੰਗੀ ਨਗਰ ਰੇਲਵੇ ਓਵਰਬ੍ਰਿਜ ਨੂੰ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵਲੋਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਜਿਸ ਨੂੰ ਫਿਲਹਾਲ ਟਰਾਇਲ ਦੇ ਆਧਾਰ ’ਤੇ ਆਵਾਜਾਈ ਲਈ ਖੋਲ੍ਹਿਆ ਗਿਆ ਹੈ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਇਹ ਪੁਲ 78 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੈ, ਜਿਸ ਦਾ ਨਿਰਮਾਣ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਮੁਕੰਮਲ ਹੋਇਆ ਹੈ ਤੇ ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਓਵਰਬ੍ਰਿਜ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ ਅਤੇ ਰੇਲਵੇ ਲਾਈਨ ਦੇ ਦੋਵੇਂ ਪਾਸੇ ਵਸਦੇ ਇਲਾਕਿਆਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲੇਗੀ। ਮੇਅਰ ਨੇ ਦੱਸਿਆ ਕਿ ਓਵਰਬ੍ਰਿਜ ’ਤੇ ਲਾਈਟਾਂ ਲਗਾਉਣ ਅਤੇ ਰੰਗ-ਰੋਗਨ ਦਾ ਕੰਮ ਜਾਰੀ ਹੈ। ਓਵਰਬ੍ਰਿਜ ਦੇ ਹੇਠਾਂ ਖਾਲੀ ਪਈ ਥਾਂ ਨੂੰ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਵਰਤੋਂ ਵਿਚ ਲਿਆਉਣ ਦੀ ਯੋਜਨਾ ਬਣਾਈ ਜਾਵੇਗੀ। ਇਸ ਮੌਕੇ ਸ਼ਾਮ ਲਾਲ ਜੈਨ, ਸੰਤੋਸ਼ ਮਹੰਤ, ਸੰਜੇ ਬਿਸਵਾਲ, ਗੋਵਿੰਦ ਮਸੀਹ, ਵਿਕਰਮ ਕ੍ਰਾਂਤੀ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸਿਹਤ ਸੇਵਾਵਾਂ ਦਾ ਪ੍ਰਬੰਧ ਕੀਤਾ ਅਗਲੀ ਖ਼ਬਰ ਅਧਿਆਪਕਾਂ ਵਲੋਂ ਡੀ. ਪੀ. ਆਈ. ਦਫ਼ਤਰ ਦਾ ਘਿਰਾਓ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।