22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਡਿਜੀਟਲ ਯੁੱਗ ’ਚ ਮੀਡੀਆ ਸਾਖਰਤਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਵਲੋਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰੀਕਾ ਦੀ ਸਰਪ੍ਰਸਤੀ ਹੇਠ ‘ਡਿਜੀਟਲ ਯੁੱਗ ਵਿਚ ਮੀਡੀਆ ਸਾਖਰਤਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।

ਅਜੀਤ ਡੈਸਕ 22-10-2026
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਵਲੋਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰੀਕਾ ਦੀ ਸਰਪ੍ਰਸਤੀ ਹੇਠ ‘ਡਿਜੀਟਲ ਯੁੱਗ ਵਿਚ ਮੀਡੀਆ ਸਾਖਰਤਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਦੇ ਡਾਇਰੈਕਟਰ, ਮਾਖਨਲਾਲ ਚਤੁਰਵੇਦੀ ਰਾਸ਼ਟਰੀ ਪੱਤਰਕਾਰੀ ਅਤੇ ਸੰਚਾਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਅਤੇ ਭਾਰਤੀ ਜਨ ਸੰਚਾਰ ਸੰਸਥਾਨ ਨਵੀਂ ਦਿੱਲੀ ਦੇ ਸਾਬਕਾ ਡਾਇਰੈਕਟਰ ਜਨਰਲ ਪ੍ਰੋ. ਕੇ. ਜੀ. ਸੁਰੇਸ਼ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੇ ਮੁਖੀ ਡਾ. ਰੁਬਲ ਕਨੋਜੀਆ ਵਲੋਂ ਸਵਾਗਤੀ ਭਾਸ਼ਣ ਅਤੇ ਮੁੱਖ ਮਹਿਮਾਨ ਦੀ ਜਾਣ-ਪਛਾਣ ਨਾਲ ਹੋਈ। ਉਨ੍ਹਾਂ ਨੇ ਮੌਜੂਦਾ ਡਿਜੀਟਲ ਯੁੱਗ ਵਿਚ ਮੀਡੀਆ ਸਾਖਰਤਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਡਿਜੀਟਲ ਮਾਧਿਅਮਾਂ ਰਾਹੀਂ ਪ੍ਰਾਪਤ ਅਤੇ ਸਾਂਝੀ ਕੀਤੀ ਜਾਣ ਵਾਲੀ ਜਾਣਕਾਰੀ ਪ੍ਰਤੀ ਆਲੋਚਨਾਤਮਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਦੌਰਾਨ ਪ੍ਰੋ. ਕੇ. ਜੀ. ਸੁਰੇਸ਼ ਨੇ ਕਿਹਾ ਕਿ ਇੰਟਰਨੈਟ ਅਤੇ ਸਮਾਰਟਫੋਨ ਅੱਜ ਸਾਡੇ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣ ਚੁੱਕੇ ਹਨ ਅਤੇ ਇਨ੍ਹਾਂ ਦੀ ਪਹੁੰਚ ਦੂਰ-ਦੁਰਾਡੇ ਦੇ ਪਿੰਡਾਂ ਅਤੇ ਕਬਾਇਲੀ ਖੇਤਰਾਂ ਤੱਕ ਵੀ ਹੋ ਗਈ ਹੈ। ਉਨ੍ਹਾਂ ਉੱਚ ਸਿੱਖਿਆ ਸੰਸਥਾਵਾਂ ਨੂੰ ਫੈਕਟ-ਚੈਕਿੰਗ ਵਿਚ ਸਰਟੀਫਿਕੇਟ ਕੋਰਸ ਸ਼ੁਰੂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੱਤਰਕਾਰੀ ਵਿਚ ਸਟੀਕਤਾ ਅਤੇ ਭਰੋਸੇਯੋਗਤਾ ਯਕੀਨੀ ਬਣਾਉਣ ਲਈ ਜਾਣਕਾਰੀ ਦੇ ਮੂਲ ਸਰੋਤ ਤੱਕ ਸਿੱਧੀ ਪਹੁੰਚ ਬੇਹੱਦ ਜ਼ਰੂਰੀ ਹੈ। ਆਪਣੇ ਪ੍ਰਧਾਨਗੀ ਸੰਬੋਧਨ ਵਿੱਚ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰੀਕਾ ਨੇ ਡਿਜੀਟਲ ਯੁੱਗ ਵਿਚ ਮੀਡੀਆ ਸਾਖਰਤਾ ਵਿਸ਼ੇ ’ਤੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਪ੍ਰੋ. ਕੇ. ਜੀ. ਸੁਰੇਸ਼ ਦਾ ਧੰਨਵਾਦ ਕੀਤਾ। ਇਸ ਲੈਕਚਰ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜਨ ਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਕਿੰਸ਼ੁਕ ਪਾਠਕ ਤੋਂ ਇਲਾਵਾ ਡਾ. ਛਵੀ ਗਰਗ, ਡਾ. ਮਹੇਸ਼ ਮੀਣਾ, ਡਾ. ਮੁਹੰਮਦ ਅਲੀਮ ਖ਼ਾਨ ਅਤੇ ਡਾ. ਵਿਸ਼ਨੂੰ ਅਚੂਥਾ ਮੈਨਨ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਕਾਲੀ ਦਲ (ਬ) ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ- ਰਣੀਕੇ ਪਿੰਡ ਘੁੱਦਾ ਵਿਖੇ ਐਸ.ਸੀ. ਵਰਗ ਦੀ ਮੀਟਿੰਗ ਦੌਰਾਨ... ਅਗਲੀ ਖ਼ਬਰ ਅਸ਼ੋਕ ਬਾਲਿਆਂਵਾਲੀ, ਨਰਿੰਦਰ ਮਿੱਤਲ, ਨੀਰਜ ਜੌੜਾ ਤੇ ਜਤਿੰਦਰ ਗੋਗੀ ਬਣੇ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।