24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ 21 ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

ਭੀਖੀ, 23 ਅਕਤੂਬਰ (ਬਲਕਾਰ ਸਿੰਘ ਸਹੋਤਾ)- ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਉਂ ਵਿਖੇ ‘ਗੁਰੂ ਵੰਦਨ ਛਾਤਰ ਅਭਿਨੰਦਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰਾਂ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਉਚੇਚਾ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 24-10-2026
ਭੀਖੀ, 23 ਅਕਤੂਬਰ (ਬਲਕਾਰ ਸਿੰਘ ਸਹੋਤਾ)- ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਉਂ ਵਿਖੇ ‘ਗੁਰੂ ਵੰਦਨ ਛਾਤਰ ਅਭਿਨੰਦਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰਾਂ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਉਚੇਚਾ ਪ੍ਰੇਰਿਤ ਕੀਤਾ ਗਿਆ। ਸਕੂਲ ਦੇ 21 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਹਰਜਿੰਦਰ ਸਿੰਘ, ਪ੍ਰੇਮ ਸਾਗਰ ਅਤੇ ਸਮੂਹ ਸਟਾਫ਼ ਤੋਂ ਇਲਾਵਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ, ਕਮੇਟੀ ਮੈਂਬਰਾਂ, ਸਰਪੰਚ ਸਾਹਿਬਾਨ, ਪੰਚ ਸਾਹਿਬਾਨ ਅਤੇ ਸੇਵਾਮੁਕਤ ਅਧਿਆਪਕ ਮੋਹਨ ਲਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਜੀਵਨ ਵਿਚ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਕਾਸ ਪਰਿਸ਼ਦ ਦੇ ਪ੍ਰਧਾਨ ਗੁਰਤੇਜ ਸਿੰਘ ਚਹਿਲ, ਰੋਹਤਾਸ਼ ਕੁਮਾਰ, ਰਾਜ ਕੁਮਾਰ ਸਿੰਗਲਾ, ਡਾ. ਭੀਮ ਸੈਨ, ਪ੍ਰੋਜੈਕਟ ਚੇਅਰਮੈਨ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਠੱਲ੍ਹ ਪਾ ਕੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਹਾਸਿਲ ਕੀਤਾ ਜਾਵੇਗਾ-ਏ.ਡੀ.ਸੀ. ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਬੀ.ਏ. ਅਤੇ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।