24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਝੋਟਾ ਹੱਤਿਆ ਕਾਂਡ ’ਚ ਇਨਸਾਫ਼ ਲੈਣ ਲਈ ਧਰਨਾ 11ਵੇਂ ਦਿਨ ’ਚ ਦਾਖਲ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 11ਵੇਂ ਦਿਨ ਵੀ ਜਾਰੀ ਰਿਹਾ ਜਿਸ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਨਾ ਤੇ ਆਪਣੀ ਆਵਾਜ਼ ਬੁਲੰਦ ਕਰਨਾ ਹੀ ਝੋਟੇ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਅਜੀਤ ਡੈਸਕ 24-10-2026
ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 11ਵੇਂ ਦਿਨ ਵੀ ਜਾਰੀ ਰਿਹਾ ਜਿਸ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਨਾ ਤੇ ਆਪਣੀ ਆਵਾਜ਼ ਬੁਲੰਦ ਕਰਨਾ ਹੀ ਝੋਟੇ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੱਖੀ ਲੜਾਈ ਲੜੀ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿ ਝੋਟੇ ਨੂੰ ਇਨਸਾਫ਼ ਮਿਲਣ ਤੱਕ ਪਰਿਵਾਰ ਤੇ ਐਕਸ਼ਨ ਕਮੇਟੀ ਵਲੋਂ ਚਲਾਏ ਸੰਘਰਸ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਸੰਬੋਧਨ ’ਤੇ ਸ਼ਾਮਲ ਹੋਣ ਵਾਲਿਆਂ ’ਚ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਕਾਂਗਰਸ ਆਗੂ ਗੁਰਪ੍ਰੀਤ ਸਿੰਘ ਵਿੱਕੀ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਨਿਰਮਲ ਸਿੰਘ ਝੰਡੂਕੇ, ਕੁਲਵੰਤ ਸਿੰਘ ਕਿਸ਼ਨਗੜ੍ਹ, ਬੋਘ ਸਿੰਘ ਮਾਨਸਾ, ਮੱਖਣ ਸਿੰਘ ਭੈਣੀਬਾਘਾ, ਆਸ਼ਾ ਵਰਕਰ ਯੂਨੀਅਨ ਦੀ ਆਗੂ ਕਿਰਨਦੀਪ ਕੌਰ ਪੰਜੋਲਾ, ਅਧਿਆਪਕ ਆਗੂ ਹਰਪਾਲ ਕੌਰ, ਹਰਦੀਪ ਸਿੰਘ ਸਿੱਧੂ, ਲੱਖਾ ਸਿਧਾਣਾ, ਭਾਨਾ ਸਿੱਧੂ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਪਰਵਿੰਦਰ ਸਿੰਘ ਬਾਲਿਆਂਵਾਲੀ, ਸੁਰੇਸ਼ ਕੁਮਾਰ ਨੰਦਗੜੀਆ, ਇਕਬਾਲ ਸਿੰਘ ਝੂੰਦਾਂ, ਨਰਿੰ ਦਰ ਕੌਰ ਬੁਰਜ ਹਮੀਰਾ, ਜੱਗੀ ਬਾਬਾ, ਰਾਜਵਿੰਦਰ ਸਿੰਘ ਰਾਣਾ, ਨਿਰਮਲ ਸਿੰਘ ਰਾਏਪੁਰ, ਬਲਜਿੰਦਰ ਸਿੰਘ ਭੱਖੜਾ, ਜਸਵੀਰ ਕੌਰ ਨੱਤ, ਲਖਵਿੰਦਰ ਸਿੰਘ ਮੂਸਾ, ਭਗਵੰਤ ਸਿੰਘ ਸਮਾਓਂ, ਕ੍ਰਿਸ਼ਨ ਚੌਹਾਨ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਚਮਕੌਰ ਸਿੰਘ ਸਿੱਧੂ, ਜਗਰਾਜ ਸਿੰਘ ਰਾਜੂ ਦਰਾਕਾ, ਭੁਪਿੰਦਰ ਰੂਬੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੋਰੀ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਰੋਸ ਧਰਨਾ, ਰਾਸ਼ਟਰਪਤੀ ਦੇ ਨਾਂਅ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।