25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 12ਵੇਂ ਦਿਨ ਵੀ ਜਾਰੀ ਲੋਕਾਂ ਨੇ ਵੱਡੀ ਗਿਣਤੀ ’ਚ ਕੀਤੀ ਸ਼ਮੂਲੀਅਤ

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 12ਵੇਂ ਦਿਨ ’ਚ ਦਾਖਲ ਹੋ ਗਿਆ ਹੈ, ਜਿਸ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋ ਰਹੇ ਹਨ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ ਅਤੇ ਆਉਂਦੇ ਸਮੇਂ ’ਚ ਨਸ਼ਿਆਂ ਖਿਲਾਫ ਵੱਡੇ ਪੱਧਰ ’ਤੇ ਸੰਘਰਸ਼ ਉਲੀਕੇ ਜਾਣਗੇ।

ਮਾਨਸਾ ਵਿਖੇ ਲਗਾਏ ਧਰਨੇ ਮੌਕੇ ਜੁੜਿਆ ਲੋਕਾਂ ਦਾ ਵੱਡਾ ਇਕੱਠ। ਤਸਵੀਰ : ਸੇਮੀ ਮਾਨਸਾ 25-10-2026
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 12ਵੇਂ ਦਿਨ ’ਚ ਦਾਖਲ ਹੋ ਗਿਆ ਹੈ, ਜਿਸ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋ ਰਹੇ ਹਨ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ ਅਤੇ ਆਉਂਦੇ ਸਮੇਂ ’ਚ ਨਸ਼ਿਆਂ ਖਿਲਾਫ ਵੱਡੇ ਪੱਧਰ ’ਤੇ ਸੰਘਰਸ਼ ਉਲੀਕੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਸੁਖਮਨ ਸਿੰਘ ਪੰਜਾਬ ਯੂਨੀਵਰਸਿਟੀ, ਸੁਨੀਲ ਸੰਧੂ, ਲਵਪ੍ਰੀਤ ਕੌਰ ਕੋਟ ਭਾਰਾ, ਮਨਜੀਤ ਸਿੰਘ, ਹੰਸ ਰਾਜ ਮੋਫ਼ਰ, ਰਜਿੰਦਰ ਸਿੰਘ, ਗੁਰਦੇਵ ਸਿੰਘ, ਹਸਨ ਸਰਦਾਰ, ਗੁਰਮੀਤ ਸਿੰਘ, ਕੁਸ਼ੱਲਿਆ ਦੇਵੀ, ਸਤਵੰਤ ਸਿੰਘ, ਜਗਤਾਰ ਸਿੰਘ ਝੱਬਰ, ਬੂਟਾ ਸਿੰਘ ਕੋਟਲੱਲੂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਨਿਰਮਲ ਸਿੰਘ ਝੰਡੂਕੇ, ਕੁਲਵੰਤ ਸਿੰਘ ਕਿਸ਼ਨਗੜ੍ਹ, ਬੋਘ ਸਿੰਘ ਮਾਨਸਾ, ਮੱਖਣ ਸਿੰਘ ਭੈਣੀਬਾਘਾ, ਹਰਦੀਪ ਸਿੰਘ ਸਿੱਧੂ, ਲੱਖਾ ਸਿਧਾਣਾ, ਭਾਨਾ ਸਿੱਧੂ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਪਰਮਿੰਦਰ ਸਿੰਘ ਬਾਲਿਆਂਵਾਲੀ, ਸੁਰੇਸ਼ ਕੁਮਾਰ ਨੰਦਗੜੀਆ, ਨਰਿੰਦਰ ਕੌਰ ਬੁਰਜ ਹਮੀਰਾ, ਰਾਜਵਿੰਦਰ ਸਿੰਘ ਰਾਣਾ, ਜਸਵੀਰ ਕੌਰ ਨੱਤ, ਲਖਵਿੰਦਰ ਸਿੰਘ ਮੂਸਾ, ਭਗਵੰਤ ਸਿੰਘ ਸਮਾਓਂ, ਕ੍ਰਿਸ਼ਨ ਚੌਹਾਨ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਚਮਕੌਰ ਸਿੰਘ ਸਿੱਧੂ, ਜਗਰਾਜ ਸਿੰਘ ਰਾਜੂ ਦਰਾਕਾ, ਭੁਪਿੰਦਰ ਰੂਬੀ, ਗਗਨ ਸਿਰਸੀਵਾਲਾ, ਅਮਨ ਪਟਵਾਰੀ, ਕੁਲਵਿੰਦਰ ਸੁੱਖੀ, ਗੁਰਪ੍ਰੀਤ ਸਿੰਘ ਰੱਲਾ, ਗੁਰਪ੍ਰੀਤ ਸਿੰਘ ਭੰਮੇ ਆਦਿ ਸਨ।
ਪਿਛਲੀ ਖ਼ਬਰ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ, ਝੋਨੇ ਦੀ ਵਾਢੀ ਹੋਵੇਗੀ ਪ੍ਰਭਾਵਿਤ ਸ਼ਹਿਰ ’ਚ ਸੀਵਰੇਜ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਨ... ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰ 10 ਕਿੱਲੋ ਭੁੱਕੀ ਸਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।