ਏ.ਡੀ.ਸੀ. ਤੇ ਐਸ.ਪੀ. ਵਲੋਂ ਡਰੱਗ ਹੌਟ-ਸਪੋਟ ਥਾਵਾਂ ’ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਹਦਾਇਤ
ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਦੇ ਕੋਹੜ ਨੂੰ ਜੜ੍ਹੋ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਸਫਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ (ਪੇਂਡੂ ਵਿਕਾਸ) ਅਤੇ ਐਸ. ਪੀ ਹਿਨਾ ਗੁਪਤਾ ਵਲੋਂ ਜ਼ਿਲ੍ਹੇ ’ਚ ਡਰੱਗ ਹੌਟ ਸਪੋਟ ਥਾਵਾਂ ਦੀ ਕਾਇਆ ਕਲਪ ਨੂੰ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ।
ਮਾਨਸਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ। ਅਜੀਤ ਤਸਵੀਰ
28-10-2026