29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨੁਮਾਇੰਦਿਆਂ ਨੂੰ ਵੀ ਇਨਸਾਫ਼ ਲਈ ਧਰਨੇ ਲਾਉਣੇ ਪੈਣ ਤਾਂ ਆਮ ਲੋਕਾਂ ਨੂੰ ਨਿਆਂ ਕਿਵੇਂ ਮਿਲੇਗਾ- ਬਹਿਣੀਵਾਲ

ਰਾਮਾਂ ਮੰਡੀ, 28 ਅਕਤੂਬਰ (ਤਰਸੇਮ ਸਿੰਗਲਾ)- ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਕਿਹਾ ਕਿ ਜੇਕਰ ਲੋਕਾਂ ਵਲੋਂ ਚੁਣੇ ਨੁਮਾਇੰਦਿਆਂ ਨੂੰ ਵੀ ਇਨਸਾਫ਼ ਲਈ ਧਰਨੇ ਲਾਉਣੇ ਪੈਣ ਤਾਂ ਆਮ ਲੋਕਾਂ ਨੂੰ ਨਿਆਂ ਮਿਲਣ ਦੀ ਪ੍ਰਕਿਰਿਆ ਬਾਰੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਸਰਕਾਰੀ ਪ੍ਰਬੰਧ ਅਤੇ ਨਿਆਂ ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਵਿਚਾਰ ਕਰਨ ਦੀ ਲੋੜ ਦਰਸਾਉਂਦੀ ਹੈ।

ਅਜੀਤ ਡੈਸਕ 29-10-2026
ਰਾਮਾਂ ਮੰਡੀ, 28 ਅਕਤੂਬਰ (ਤਰਸੇਮ ਸਿੰਗਲਾ)- ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਕਿਹਾ ਕਿ ਜੇਕਰ ਲੋਕਾਂ ਵਲੋਂ ਚੁਣੇ ਨੁਮਾਇੰਦਿਆਂ ਨੂੰ ਵੀ ਇਨਸਾਫ਼ ਲਈ ਧਰਨੇ ਲਾਉਣੇ ਪੈਣ ਤਾਂ ਆਮ ਲੋਕਾਂ ਨੂੰ ਨਿਆਂ ਮਿਲਣ ਦੀ ਪ੍ਰਕਿਰਿਆ ਬਾਰੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਸਰਕਾਰੀ ਪ੍ਰਬੰਧ ਅਤੇ ਨਿਆਂ ਪ੍ਰਣਾਲੀ ਦੀ ਕਾਰਗੁਜ਼ਾਰੀ ’ਤੇ ਵਿਚਾਰ ਕਰਨ ਦੀ ਲੋੜ ਦਰਸਾਉਂਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਪੁਲਿਸ ਕਾਰਵਾਈ ਅਤੇ ਕਾਨੂੰਨੀ ਪ੍ਰਕਿਰਿਆ ਦੇ ਨਤੀਜਿਆਂ ਬਾਰੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਥਾਣਿਆਂ ਵਿਚ ਤੁਰੰਤ ਅਤੇ ਨਿਆਂ ਪਾਲਿਕਾ ਵਿਚ ਜ਼ਲਦੀ ਜ਼ਮਾਨਤ ਮਿਲਣ ਦੇ ਮਾਮਲਿਆਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ, ਭਾਵੇਂ ਜ਼ਮਾਨਤ ਮਿਲਣਾ ਆਪਣੇ ਆਪ ਵਿਚ ਕਿਸੇ ਵਿਅਕਤੀ ਦੇ ਦੋਸ਼ੀ ਜਾਂ ਬੇਕਸੂਰ ਹੋਣ ਦਾ ਸਬੂਤ ਨਹੀਂ ਹੈ। ਬਹਿਣੀਵਾਲ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਐਲਾਨਾਂ ਦੀ ਬਜਾਏ ਨਿਰਪੱਖ ਜਾਂਚ, ਕਾਨੂੰਨ ਅਨੁਸਾਰ ਕਾਰਵਾਈ ਅਤੇ ਜਵਾਬਦੇਹੀ ਯਕੀਨੀ ਬਣਾਉਣੀ ਜ਼ਰੂਰੀ ਹੈ।
ਪਿਛਲੀ ਖ਼ਬਰ ਜਥੇਦਾਰ ਬਲਾਹੜ ਮਹਿਮਾ ਨੇ ਅਕਾਲੀ ਦਲ (ਅ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਓਮ ਸੰਨਜ਼ ਫ਼ੈਕਟਰੀ ਸੰਗਤ ਕਲਾਂ ਵਲੋਂ 14 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।