29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਾਂਗਰਸ ਪਾਰਟੀ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਲੋਕਾਂ ਤੱਕ ਪਹੁੰਚ ਕਰੇਗੀ-ਸਿੰਗਲਾ

ਬੁਢਲਾਡਾ, 28 ਅਕਤੂਬਰ (ਸੁਨੀਲ ਮਨਚੰਦਾ)- ਵੋਟਰ ਸੂਚੀਆਂ ਦੀ ਸੋਧ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਕਾਂਗਰਸ ਨੇ ਭਾਜਪਾ ਅਤੇ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ ਹਨ। ਸਥਾਨਕ ਇੰਦਰਾ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਵੋਟਾਂ ’ਚ ਕਥਿਤ ਬੇਨਿਯਮੀਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾ ਰਹੀਆਂ ਹਨ।

ਬੁਢਲਾਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਆਗੂਆਂ ਤੇ ਵਰਕਰਾਂ ਨਾਲ। ਤਸਵੀਰ : ਟੋਨੀ ਬੁਢਲਾਡਾ 29-10-2026
ਬੁਢਲਾਡਾ, 28 ਅਕਤੂਬਰ (ਸੁਨੀਲ ਮਨਚੰਦਾ)- ਵੋਟਰ ਸੂਚੀਆਂ ਦੀ ਸੋਧ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਕਾਂਗਰਸ ਨੇ ਭਾਜਪਾ ਅਤੇ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ ਹਨ। ਸਥਾਨਕ ਇੰਦਰਾ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਵੋਟਾਂ ’ਚ ਕਥਿਤ ਬੇਨਿਯਮੀਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) ਦੀ ਪ੍ਰਕਿਰਿਆ ਰਾਹੀਂ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਦੀਆਂ ਵੋਟਾਂ ਕੱਟੇ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ’ਚੋਂ ਯੋਗ ਵੋਟਰਾਂ ਦੇ ਨਾਂਅ ਕੱਟਣ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਚੋਣ ਕਮਿਸ਼ਨ ਨੂੰ ਇਨ੍ਹਾਂ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਵਰਤੋਂ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਦਾ ਸਮਰਥਨ ਕੀਤਾ। ਜ਼ਿਲ੍ਹਾ ਪ੍ਰਧਾਨ ਸਿੰਗਲਾ ਨੇ ਦੱਸਿਆ ਕਿ ‘ਵੋਟ ਬਚਾਓ, ਦੇਸ਼ ਬਚਾਓ’ ਦੇ ਨਾਅਰੇ ਹੇਠ ਪਾਰਟੀ ਵਲੋਂ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੌਕੇ ਮਨਜੀਤ ਸਿੰਘ ਰਾਣਾ, ਐਡਵੋਕੇਟ ਅਮਰਿੰਦਰ ਸਿੰਘ ਚਹਿਲ, ਵਨੀਤ ਜਿੰਦਲ, ਪ੍ਰਦੀਪ ਚਹਿਲ ਬੋਹਾ, ਸਵਰਨ ਸਿੰਘ ਖੁਡਿਆਲ, ਗੁਰਜੰਟ ਸਿੰਘ, ਸਤਪਾਲ ਸਿੰਘ ਮੂਲੇਵਾਲਾ, ਹਰਬੰਸ ਖਿੱਪਲ, ਹਰਵਿੰਦਰ ਸਿੰਘ ਸਵੀਟੀ, ਲਵਲੀ ਬੋੜਾਵਾਲੀਆ, ਰਾਜੂ ਕੁਮਾਰ, ਮੱਖਣ ਸਿੰਘ ਭੱਠਲ, ਗੁਰਜੀਤ ਸਿੰਘ ਸਾਬਕਾ ਫ਼ੌਜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਲੱਸਟਰ ਬਰ੍ਹੇ ਦੀਆਂ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਅਗਲੀ ਖ਼ਬਰ ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥਣਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।