ਸਾਂਝੇ ਮੁਲਾਜ਼ਮ ਮੰਚ ਵਲੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ 13 ਤੋਂ 19 ਤੱਕ
ਮਾਨਸਾ, 29 ਅਕਤੂਬਰ (ਰਵੀ)- ਸਾਂਝੇ ਮੁਲਾਜ਼ਮ ਮੰਚ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ 13 ਨਵੰਬਰ ਤੋਂ 19 ਤੱਕ ਪੱਕਾ ਮੋਰਚਾ ਲਗਾਇਆ ਜਾਵੇਗਾ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਸਥਾਨਕ ਪੈਨਸ਼ਨਰ ਭਵਨ ਵਿਖੇ ਕੀਤੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ਮੀਟਿੰਗ ਨਾ ਕਰਨਾ ਵਾਅਦਾ ਖ਼ਿਲਾਫ਼ੀ ਹੈ।
ਅਜੀਤ ਡੈਸਕ
30-10-2026