30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨਗਰ ਕੌਂਸਲ ਬਰੇਟਾ ਦੇ 54 ਸਫ਼ਾਈ ਕਰਮਚਾਰੀ ਰੈਗੂਲਰ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਬਰੇਟਾ, 29 ਅਕਤੂਬਰ (ਪਾਲ ਸਿੰਘ ਮੰਡੇਰ)- ਨਗਰ ਕੌਂਸਲ ਬਰੇਟਾ ਦੀ ਮੀਟਿੰਗ ਪ੍ਰਧਾਨ ਸੰਦੀਪ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਆਊਟਸੋਰਸ ਰਾਹੀਂ ਕੰਮ ਕਰ ਰਹੇ 54 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਫ਼ੈਸਲੇ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਨੇ ਹਲਕਾ ਵਿਧਾਇਕ ਬੁੱਧ ਰਾਮ, ਨਗਰ ਕੌਂਸਲ ਪ੍ਰਧਾਨ ਸੰਦੀਪ ਸਿੰਘ ਬੱਗਾ, ਵਾਈਸ ਪ੍ਰਧਾਨ ਅਭਿਤਾਸ਼ ਗੋਇਲ ਅਤੇ ਸਮੂਹ ਕੌਂਸਲਰ ਸਾਹਿਬਾਨ ਦਾ ਧੰਨਵਾਦ ਕੀਤਾ ।

ਅਜੀਤ ਡੈਸਕ 30-10-2026
ਬਰੇਟਾ, 29 ਅਕਤੂਬਰ (ਪਾਲ ਸਿੰਘ ਮੰਡੇਰ)- ਨਗਰ ਕੌਂਸਲ ਬਰੇਟਾ ਦੀ ਮੀਟਿੰਗ ਪ੍ਰਧਾਨ ਸੰਦੀਪ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਆਊਟਸੋਰਸ ਰਾਹੀਂ ਕੰਮ ਕਰ ਰਹੇ 54 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਫ਼ੈਸਲੇ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਨੇ ਹਲਕਾ ਵਿਧਾਇਕ ਬੁੱਧ ਰਾਮ, ਨਗਰ ਕੌਂਸਲ ਪ੍ਰਧਾਨ ਸੰਦੀਪ ਸਿੰਘ ਬੱਗਾ, ਵਾਈਸ ਪ੍ਰਧਾਨ ਅਭਿਤਾਸ਼ ਗੋਇਲ ਅਤੇ ਸਮੂਹ ਕੌਂਸਲਰ ਸਾਹਿਬਾਨ ਦਾ ਧੰਨਵਾਦ ਕੀਤਾ । ਕਰਮਚਾਰੀਆਂ ਨੇ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਲਈ ਵੱਡੀ ਰਾਹਤ ਅਤੇ ਖ਼ੁਸ਼ੀ ਦਾ ਮੌਕਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੇਵਲ ਸ਼ਰਮਾ, ਪ੍ਰੀਤਾ ਕੁਮਾਰ, ਦਵਿੰਦਰ ਕੁਮਾਰ, ਮਨਿੰਦਰ ਕੁਮਾਰ, ਜੀਵਨ ਸਿੰਘ, ਸੋਨੀ ਸਿੰਘ, ਜਰਨੈਲ ਸਿੰਘ, ਕਾਕੂ ਸਿੰਘ, ਗੁਰਮੇਲ ਸਿੰਘ, ਕੇਵਲ ਸਿੰਘ, ਸੁੱਚਾ ਸਿੰਘ ਬਹਾਦਰਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਸਟ੍ਰੋਕ ਦਿਵਸ ਮੌਕੇ ਆਮ ਆਦਮੀ ਕਲੀਨਿਕ ਵਿਖੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਸੁਹਾਨੀ ਗਰਗ ਨੇ ਲੇਖ ਤੇ ਵੰਸ਼ਿਕਾ ਨੇ ਕਹਾਣੀ ਲਿਖਣ ’ਚ ਪਹਿਲਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।