31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

-ਅੰਤਰ ਜ਼ਿਲ੍ਹਾ ਸਕੂਲ ਖੇਡਾਂ- ਐੱਸ. ਏ. ਐੱਸ. ਨਗਰ ਦੇ ਲੜਕਿਆਂ ਦੀ ਟੀਮ ਅੰਡਰ-17 ਸਾਲ ਕ੍ਰਿਕਟ ਦੇ ਸੈਮੀਫਾਈਨਲ ’ਚ ਪੁੱਜੀ

ਬਠਿੰਡਾ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਸ. ਏ.

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਮੈਚਾਂ ਦੌਰਾਨ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਹੋਏ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਤੇ ਹੋਰ। ਅਜੀਤ ਤਸਵੀਰ 31-10-2026
ਬਠਿੰਡਾ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐੱਸ.ਏ.ਐੱਸ. ਨਗਰ ਦੇ ਲੜਕਿਆਂ ਦੀ ਟੀਮ ਨੇ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਅੰਡਰ-17 ਸਾਲ ਦੇ ਕ੍ਰਿਕਟ ਮੁਕਾਬਲਿਆਂ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ। ਜਦਕਿ ਮਾਨਸਾ ਅਤੇ ਹੁਸ਼ਿਆਰਪੁਰ ਦੀਆਂ ਟੀਮਾਂ ਕੁਆਰਟਰ ਫਾਈਨਲ ‘ਚ ਪਹੁੰਚ ਗਈਆਂ। ਇਥੇ ਚੱਲ ਰਹੀਆਂ ਖੇਡਾਂ ਦੇ ਤੀਜੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਕੇ ਕਰਵਾਈ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਿਰਫ਼ ਜਿੱਤ-ਹਾਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਜ਼ਿੰਦਗੀ ਦੀਆਂ ਔਖੀਆਂ ਘੜੀਆਂ ਵਿਚ ਹੌਸਲਾ ਰੱਖਣ ਅਤੇ ਮਿਲਵਰਤਨ ਨਾਲ ਅੱਗੇ ਵਧਣ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਪੜ੍ਹਾਈ ਤੇ ਖੇਡਾਂ ’ਚ ਮਿਹਨਤ ਕਰਕੇ ਆਪਣੇ ਮਾਪਿਆਂ, ਸਕੂਲ ਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਅੱਜ ਖੇਡੇ ਗਏ ਇਕ ਮੈਚ ਵਿਚ ਫ਼ਤਿਹਗੜ੍ਹ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 15 ਓਵਰਾਂ ਵਿਚ 131 ਦੌੜਾਂ ਬਣਾਈਆਂ। ਵੇਦਾਂਸ਼ ਨੇ 28 ਗੇਂਦਾਂ ਵਿਚ 40 ਤੇ ਹਰਸ਼ਨ ਨੇ 32 ਗੇਂਦਾਂ ਵਿਚ 26 ਦੌੜਾਂ ਦਾ ਯੋਗਦਾਨ ਪਾਇਆ। ਟੀਚੇ ਦਾ ਪਿੱਛਾ ਕਰਦਿਆਂ ਮਾਨਸਾ ਦੀ ਟੀਮ ਨੇ ਹਰਸਿਮਰਨ ਦੀਆਂ 26 ਗੇਂਦਾਂ ਵਿਚ 45 ਅਤੇ ਆਰੀਅਨ ਦੀਆਂ 16 ਗੇਂਦਾਂ ਵਿਚ 31 ਦੌੜਾਂ ਦੀ ਬਦੌਲਤ ਦੋ ਵਿਕਟਾਂ ਗੁਆ ਕੇ ਜਿੱਤ ਹਾਸਲ ਕਰ ਲਈ। ਦੂਜੇ ਮੁਕਾਬਲੇ ਵਿਚ ਹੁਸ਼ਿਆਰਪੁਰ ਨੇ ਫ਼ਿਰੋਜਪੁਰ ਨੂੰ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਫ਼ਿਰੋਜਪੁਰ ਦੀ ਟੀਮ 15 ਓਵਰਾਂ ਵਿਚ 83 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਵਾਬ ਵਿਚ ਹੁਸ਼ਿਆਰਪੁਰ ਨੇ 12 ਓਵਰਾਂ ਵਿਚ ਹੀ 84 ਦੌੜਾਂ ਬਣਾ ਕੇ ਅੱਠ ਵਿਕਟਾਂ ਨਾਲ ਜਿੱਤ ਦਰਜ ਕੀਤੀ ਅਤੇ ਕੁਆਰਟਰ ਫਾਈਨਲ ਵਿਚ ਥਾਂ ਪੱਕੀ ਕੀਤੀ। ਇਸੇ ਤਰ੍ਹਾਂ ਕੁਆਰਟਰ ਫਾਈਨਲ ਮੁਕਾਬਲੇ ਵਿਚ ਐਸ.ਏ.ਐੱਸ ਨਗਰ ਦੀ ਟੀਮ ਨੇ 53 ਦੌੜਾਂ ਨਾਲ ਜਿੱਤ ਕੇ ਸੈਮੀਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ‘ਤੇ 147 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਮਲੇਰਕੋਟਲਾ ਦੀ ਟੀਮ 18.2 ਓਵਰਾਂ ਵਿਚ 94 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਤੋਂ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਸੰਤ ਬਾਬਾ ਫਤਿਹ ਸਿੰਘ ਦਾ ਜੀਵਨ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੰਦਾ ਹੈ - ਚੇਅਰਮੈਨ ਨਵਦੀਪ ਸਿੰਘ ਜੀਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।