ਮਾਨਸਾ, 30 ਅਕਤੂਬਰ (ਸ.ਰਿ.)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਸਥਾਨਕ ਆਸ਼ਾ ਬੈਂਕੁਟ ਹਾਲ ਅਤੇ ਡੀ 2 ਐਮ ਮਾਨਸਾ ਵਿਖੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਮਨਦੀਪ ਕੌਰ ਨੇ ਡੇਂਗੂ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗਮਲਿਆਂ, ਫ਼ਰਿਜ ਪਿੱਛੇ ਲੱਗੀ ਟਰੇਅ, ਕੂਲਰਾਂ, ਪਾਣੀ ਵਾਲੀਆਂ ਟੈਂਕੀਆਂ ਆਦਿ ਥਾਵਾਂ ’ਤੇ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਤਾਂ ਹੀ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈੱਸਟ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ, ਬਲਜੀਤ ਸਿੰਘ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।