31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਬਚਾਉਣ ਲਈ ਸਾਂਝੇ ਯਤਨ ਜੁਟਾਉਣ ਦੀ ਲੋੜ- ਪਰਗਟ ਸਿੰਘ

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਬਚਾਇਆ ਜਾਵੇ। ਉਨ੍ਹਾਂ ਆਖਿਆ ਕਿ ਉਹ ਸੂਬੇ ਨੂੰ ਬਚਾਉਣ ਲਈ ਹਰ ਯਤਨਸ਼ੀਲ ਧਿਰ ਨਾਲ ਖੜ੍ਹਨ ਲਈ ਤਿਆਰ ਹਨ।

ਪਿੰਡ ਭੰਮੇ ਕਲਾਂ ਵਿਖੇ ਦਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਗਟ ਸਿੰਘ। ਤਸਵੀਰ : ਸੇਮੀ ਮਾਨਸਾ 31-10-2026
ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਬਚਾਇਆ ਜਾਵੇ। ਉਨ੍ਹਾਂ ਆਖਿਆ ਕਿ ਉਹ ਸੂਬੇ ਨੂੰ ਬਚਾਉਣ ਲਈ ਹਰ ਯਤਨਸ਼ੀਲ ਧਿਰ ਨਾਲ ਖੜ੍ਹਨ ਲਈ ਤਿਆਰ ਹਨ। ਇੱਥੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਲਗਾਏ ਧਰਨੇ ’ਚ ਸ਼ਾਮਿਲ ਹੋਣ ਉਪਰੰਤ ਪਰਗਟ ਸਿੰਘ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਕਾਰਨ ਜਾਨ ਗਵਾਉਣ ਵਾਲੇ ਦਲਜੀਤ ਸਿੰਘ ਦੀ ਮਾਤਾ ਅਤੇ ਪਤਨੀ ਨੂੰ ਵੀ ਮਿਲੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਨਸ਼ਿਆਂ ਦਾ ਬੋਲਬਾਲਾ ਸਾਰੀਆਂ ਹੱਦਾਂ ਬੰਨ੍ਹੇ ਟੱਪ ਗਿਆ ਹੈ ਤੇ ਹੁਣ ਤਾਂ ਨਸ਼ੇ ਦੀ ਡਿਲਿਵਰੀ ਆਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਗੱਲ ਤਾਂ ਇੱਥੋਂ ਤੱਕ ਪੁੱਜ ਗਈ ਹੈ ਕਿ ਪੰਜਾਬ ਪੁਲਿਸ ਦੇ 10 ਹਜ਼ਾਰ ਮੁਲਾਜ਼ਮ ਵੀ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ’ਚ ਆਉਣ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਦੀ ਗਾਰੰਟੀ ਦਿੰਦੀ ਸੀ ਪਰ ਅੱਜ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਜਿਹੜੀ ਸਰਕਾਰ ਨੌਜਵਾਨਾਂ ਦੀਆਂ ਜਾਨਾਂ ਨਹੀਂ ਬਚਾ ਸਕਦੀ, ਉਸ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਪੰਜਾਬ ਹੁਣ ਹੋਰ ਲਾਸ਼ਾਂ, ਉਜੜਦੇ ਘਰ ਤੇ ਸਰਕਾਰੀ ਝੂਠ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਮੰਗ ਉਠਾਈ ਕਿ ਮੁੱਖ ਮੰਤਰੀ ਆਪਣੀ ਨਾਕਾਮੀ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਇਸ ਮੌਕੇ ਬਲਕੌਰ ਸਿੰਘ ਸਿੱਧੂ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਬਿਕਰਮ ਸਿੰਘ ਮੋਫਰ, ਗੁਰਪ੍ਰੀਤ ਸਿੰਘ ਵਿੱਕੀ, ਅਮਰੀਕ ਸਿੰਘ ਝੁਨੀਰ, ਮਨਦੀਪ ਸਿੰਘ ਗੋਰਾ, ਕਰਮ ਸਿੰਘ ਚੌਹਾਨ, ਸੁਰੇਸ਼ ਕੁਮਾਰ ਨੰਦਗੜ੍ਹੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾ. ਖੀਵਾ ਦੇ ਜੀਵਨ ’ਤੇ ਆਧਾਰਿਤ ਪੁਸਤਕ ਲੋਕ ਅਰਪਣ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ’ਚ ਅਜੀਤ ਸਿੰਘ ਪੱਖੋ ਕਲਾਂ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।