ਰਾਜਪਾਲ ਕੌਰ ਰੋਮਾਣਾ ਬਣੇ ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ
ਬਠਿੰਡਾ, 1 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹੋਰ ਮਜ਼ਬੂਤੀ ਦੇਣ ਦੇ ਮਕਸਦ ਨਾਲ ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵਲੋਂ ਸ੍ਰੀਮਤੀ ਰਾਜਪਾਲ ਕੌਰ ਰੋਮਾਣਾ ਨੂੰ ਬਠਿੰਡਾ ਜ਼ਿਲ੍ਹੇ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀਮਤੀ ਰਾਜਪਾਲ ਕੌਰ ਰੋਮਾਣਾ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਦਾ ਧੰਨਵਾਦ ਕੀਤਾ।
ਅਜੀਤ ਡੈਸਕ
02-11-2026