ਝੋਟੇ ਦੇ ਕਤਲ ਬਾਅਦ ਜੇਲ੍ਹਾਂ ’ਚ ਡੱਕੇ ਨੌਜਵਾਨਾਂ ਦੀ ਰਿਹਾਈ ਕਰਨ ਦੀ ਮੰਗ
ਬੋਹਾ, 2 ਨਵੰਬਰ (ਰਮੇਸ਼ ਤਾਂਗੜੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪਾਰਟੀ ਵਰਕਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਦੀ ਯੂਥ ਇਕਾਈ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਮੰਢਾਲੀ ਸਮੇਤ ਕਈ ਨੌਜਵਾਨਾਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਉੱਥੇ ਇਸ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਲਈ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੇ ਅਨੇਕਾਂ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਨਸ਼ਿਆਂ ਤੋਂ ਨਿਜਾਤ ਦਿਵਾਈ।
ਅਜੀਤ ਡੈਸਕ
03-11-2026