02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

70ਵੀਆਂ ਪੰਜਾਬ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਖੇਡਾਂ ’ਚ ਬੋਹਾ ਦੀਆਂ ਖਿਡਾਰਨਾਂ ਨੇ 2 ਤਗਮੇ ਜਿੱਤੇ

ਬੋਹਾ, 2 ਨਵੰਬਰ (ਰਮੇਸ਼ ਤਾਂਗੜੀ)- 70ਵੀਆਂ ਪੰਜਾਬ ਰਾਜ ਰਾਈਫ਼ਲ ਸ਼ੂਟਿੰਗ ਖੇਡਾਂ ਦੇ ਮੁਕਾਬਲਿਆਂ ’ਚ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਦੀਆਂ ਖਿਡਾਰਨਾਂ ਨੇ ਰੂਪਨਗਰ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਦੇ ਤੌਰ ’ਤੇ ਵੀ ਦੂਸਰਾ ਸਥਾਨ ਪ੍ਰਾਪਤ ਕਰ ਕੇ ਜ਼ਿਲ੍ਹਾ ਮਾਨਸਾ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਵਾਰਡੀ ਬਲਵਿੰਦਰ ਸਿੰਘ ਲੈਕਚਰਾਰ ਪੰਜਾਬੀ ਦੀ ਸਿਖਲਾਈ ਰਾਹੀਂ ਲੜਕੀਆਂ ਦੇ ਅੰਡਰ-19 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ’ਚ ਜੈਸਮੀਨ ਕੌਰ ਅਤੇ ਜਸ਼ਨਦੀਪ ਕੌਰ ਨੇ ਟੀਮ ਦੇ ਤੌਰ ’ਤੇ 890 ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 03-11-2026
ਬੋਹਾ, 2 ਨਵੰਬਰ (ਰਮੇਸ਼ ਤਾਂਗੜੀ)- 70ਵੀਆਂ ਪੰਜਾਬ ਰਾਜ ਰਾਈਫ਼ਲ ਸ਼ੂਟਿੰਗ ਖੇਡਾਂ ਦੇ ਮੁਕਾਬਲਿਆਂ ’ਚ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਦੀਆਂ ਖਿਡਾਰਨਾਂ ਨੇ ਰੂਪਨਗਰ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਦੇ ਤੌਰ ’ਤੇ ਵੀ ਦੂਸਰਾ ਸਥਾਨ ਪ੍ਰਾਪਤ ਕਰ ਕੇ ਜ਼ਿਲ੍ਹਾ ਮਾਨਸਾ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਵਾਰਡੀ ਬਲਵਿੰਦਰ ਸਿੰਘ ਲੈਕਚਰਾਰ ਪੰਜਾਬੀ ਦੀ ਸਿਖਲਾਈ ਰਾਹੀਂ ਲੜਕੀਆਂ ਦੇ ਅੰਡਰ-19 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ’ਚ ਜੈਸਮੀਨ ਕੌਰ ਅਤੇ ਜਸ਼ਨਦੀਪ ਕੌਰ ਨੇ ਟੀਮ ਦੇ ਤੌਰ ’ਤੇ 890 ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਬੋਹਾ ਸਕੂਲ ਦੇ ਖਿਡਾਰੀਆਂ ਨੇ ਅੱਜ ਤੱਕ ਰਾਈਫ਼ਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ’ਚ 18 ਤਗਮੇ ਅਤੇ ਰਾਸ਼ਟਰ ਪੱਧਰ ਦੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਇਕ ਤਗਮਾ ਪ੍ਰਾਪਤ ਕਰ ਚੁੱਕੇ ਹਨ ਅਤੇ ਸੈਸ਼ਨ 2024-2025 ਦੌਰਾਨ ਰਾਸ਼ਟਰ ਪੱਧਰੀ ਮੁਕਾਬਲਿਆਂ ’ਚ ਮੱਧ ਪ੍ਰਦੇਸ਼ ਵਿਖੇ ਭਾਗ ਵੀ ਲਿਆ ਹੈ। ਸੰਸਥਾ ਦੇ ਮੁਖੀ ਅਤੇ ਸੇਵਾ ਮੁਕਤ ਪਿ੍ਰੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਇਸ ਪ੍ਰਾਪਤੀ ਲਈ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ, ਉਪ ਚੇਅਰਮੈਨ ਅਤੇ ਸਮੂਹ ਮੈਂਬਰ ਸਾਹਿਬਾਨ ਸਕੂਲ ਮੈਨੇਜਮੈਂਟ ਕਮੇਟੀ ਬੋਹਾ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਸ਼ੂਟਿੰਗ ਦੀ ਸਿਖਲਾਈ ਪ੍ਰਦਾਨ ਕਰਨ ਵਾਲੇ ਅਧਿਆਪਕ ਦੀ ਵੀ ਪ੍ਰਸੰਸਾ ਕੀਤੀ। ਸਕੂਲ ਅਧਿਆਪਕ ਗਗਨਪ੍ਰੀਤ, ਅਮਨਦੀਪ ਕੌਰ, ਸੁਨੀਤਾ ਰਾਣੀ, ਵਨੀਤ ਕੁਮਾਰ, ਪਰਮਜੀਤ ਕੌਰ, ਜਸਵਿੰਦਰ ਸਿੰਘ ਡੀ.ਪੀ. ਈ., ਬਲਜੀਤ ਸਿੰਘ, ਰੁਪਿੰਦਰ ਕੌਰ, ਅਵਤਾਰ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਅਮਨਦੀਪ ਕੌਰ ਬੁਢਲਾਡਾ, ਗਗਨਦੀਪ ਕੌਰ, ਰਜਨੀ ਬਾਲਾ, ਅਕਾਂਕਸ਼ਾ ਗਰਗ, ਸੁਨੀਲ ਕੁਮਾਰ, ਕਿਰਨ ਕੌਰ, ਕਮਲਜੀਤ ਕੌਰ, ਰੀਤੂ ਰਾਣੀ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਵਿਚ ਨੈਤਿਕ ਅਤੇ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਰਾਜਵੀਰ ਸਿੰਘ ਬਰਾੜ ਨੇ ਡੀ.ਐੱਸ.ਪੀ. ਬੁਢਲਾਡਾ ਵਜੋਂ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।