02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਝੋਟਾ ਹੱਤਿਆ ਕਾਂਡ ’ਚ ਇਨਸਾਫ਼ ਲੈਣ ਲਈ ਲਗਾਇਆ ਧਰਨਾ 21ਵੇਂ ਦਿਨ ’ਚ ਦਾਖਲ

ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 21ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਬੁਲਾਰਿਆਂ ਨੇ ਐਕਸ਼ਨ ਕਮੇਟੀ ਵਲੋਂ ਦਿੱਤੇ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਕਰਦਿਆਂ ਆਖਿਆ ਕਿ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ।

ਅਜੀਤ ਡੈਸਕ 03-11-2026
ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 21ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਬੁਲਾਰਿਆਂ ਨੇ ਐਕਸ਼ਨ ਕਮੇਟੀ ਵਲੋਂ ਦਿੱਤੇ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਕਰਦਿਆਂ ਆਖਿਆ ਕਿ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖਣ ਦੀ ਬਜਾਏ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ। ਧਰਨੇ ਨੂੰ ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ, ਦਲਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ, ਨੌਜਵਾਨ ਆਗੂ ਭਾਨਾ ਸਿੱਧੂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਕਿਸਾਨ ਆਗੂ ਨਿਰਮਲ ਸਿੰਘ ਝੰਡੂਕੇ, ਚਮਕੌਰ ਸਿੰਘ ਸਿੱਧੂ, ਨੌਜਵਾਨ ਭਾਰਤ ਸਭਾ ਦੇ ਮਨਜੀਤ ਸਿੰਘ ਮਾਣੂਕੇ, ਵਿਦਿਆਰਥੀ ਆਗੂ ਅਰਵਿੰਦਰ ਕੌਰ ਆਜਾਦ, ਨਰਿੰਦਰ ਕੌਰ ਬੁਰਜ ਹਮੀਰਾ, ਬਹੁਜਨ ਮੁਕਤੀ ਮੋਰਚਾ ਦੇ ਜਸਵੰਤ ਸਿੰਘ ਮਾਨਸਾ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਕਾ. ਰਾਜਵਿੰਦਰ ਸਿੰਘ ਰਾਣਾ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਪਰਮਿੰਦਰ ਸਿੰਘ ਬਾਲਿਆਂਵਾਲੀ, ਜਸਵੀਰ ਕੌਰ ਨੱਤ, ਕਾ. ਕ੍ਰਿਸ਼ਨ ਚੌਹਾਨ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਜਗਰਾਜ ਸਿੰਘ ਰਾਜੂ ਦਰਾਕਾ, ਭੁਪਿੰਦਰ ਰੂਬੀ, ਗਗਨ ਸਿਰਸੀਵਾਲਾ, ਅਮਨ ਪਟਵਾਰੀ ਆਦਿ ਸਨ।
ਪਿਛਲੀ ਖ਼ਬਰ ਪਿਉ-ਪੁੱਤਰ ਦੀ ਜੋੜੀ ਨੇ ਪੈਦਲ ਚਾਲ ਮੁਕਾਬਲੇ ’ਚੋਂ ਤੀਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਵਿਚ ਨੈਤਿਕ ਅਤੇ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।