ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ
ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ ਦੇ ਸੀਨੀਅਰ ਤੇ ਟਕਸਾਲੀ ਆਗੂਆਂ ਦੀ ਮੀਟਿੰਗ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ ਦੀ ਅਗਵਾਈ ਹੇਠ ਹੋਈ, ਜਿਸ ’ਚ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਵਾਰਡ ਵਾਈਜ਼ ਪਾਰਟੀ ਦੇ ਕਾਰਜਾਂ ਤੇ ਨੀਤੀਆਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦੇ ਕੇ ਲਾਮਬੰਦ ਕਰਨ ਦੀ ਅਪੀਲ ਕੀਤੀ ਗਈ ਹੈ।
ਮਾਨਸਾ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ ਦੇ ਸੀਨੀਅਰ ਤੇ ਟਕਸਾਲੀ ਆਗੂਆਂ ਦੀ ਮੀਟਿੰਗ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ ਦੀ ਅਗਵਾਈ ਹੇਠ ਹੋਈ, ਜਿਸ ’ਚ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਵਾਰਡ ਵਾਈਜ਼ ਪਾਰਟੀ ਦੇ ਕਾਰਜਾਂ ਤੇ ਨੀਤੀਆਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦੇ ਕੇ ਲਾਮਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫਰੰਟ ’ਤੇ ਫੇਲ੍ਹ ਦੱਸਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ’ਚ ਨਸ਼ਿਆਂ ਦਾ ਲਗਾਤਾਰ ਵਾਧਾ ਹੋਇਆ ਹੈ ਜਦਕਿ ਰਾਜ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰ ਕੇ ਆਪਣੀ ਸਰਕਾਰ ਬਣਾਏਗਾ। ਇਸ ਮੌਕੇ ਸਰਕਲ ਪ੍ਰਧਾਨ ਹਰਬੰਸ ਸਿੰਘ ਪੰਮੀ, ਜਗਰਾਜ ਸਿੰਘ ਰਾਜੂ ਦਰਾਕਾ, ਨਿਰਜੋਤ ਸਿੰਘ ਨੀਟਾ, ਐਡਵੋਕੇਟ ਕੇ.ਐੱਸ ਮਠਾੜੂ, ਜਗਰਾਜ ਸਿੰਘ ਰਾਜ ਪੇਂਟਰ, ਰਾਜਪਾਲ ਸਿੰਘ ਸਿੱਧੂ, ਕੌਂਸਲਰ ਜਸਮੀਤ ਸਿੰਘ ਜੱਸੀ, ਗੁਰਪਿਆਰ ਸਿੰਘ ਪਿਆਰੀ, ਜੱਸੀ ਸਿੱਧੂ, ਦਵਿੰਦਰ ਸਿੰਘ ਢਿੱਲੋਂ, ਖੁਸ਼ਪ੍ਰੀਤ ਸਿੰਘ ਸਿੱਧੂ, ਗੁਰਮੇਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।