02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਐੱਸ.ਡੀ. ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ’ ਤਹਿਤ ਪ੍ਰੋਗਰਾਮ ਕਰਵਾਇਆ

ਮਾਨਸਾ , 2 ਨਵੰਬਰ ( ਰਾਵਿੰਦਰ ਸਿੰਘ ਰਵੀ )- ਸਥਾਨਕ ਐੱਸ . ਡੀ .

ਅਜੀਤ ਡੈਸਕ 03-11-2026
ਮਾਨਸਾ , 2 ਨਵੰਬਰ ( ਰਾਵਿੰਦਰ ਸਿੰਘ ਰਵੀ )- ਸਥਾਨਕ ਐੱਸ . ਡੀ . ਕੰਨਿਆ ਮਹਾਂਵਿਦਿਆਲਿਆ ਦੇ ਐਨ . ਐਸ . ਐਸ ਵਿਭਾਗ ਵਲੋਂ ‘ ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ ’ ਮੁਹਿੰਮ ਤਹਿਤ ਮਿੰਨੀ ਮੈਰਾਥਨ , ਜਾਗਰੂਕਤਾ ਭਾਸ਼ਣ ਅਤੇ ਰੈਲੀ ਕਰਵਾਈ ਗਈ । ਪ੍ਰਿੰਸੀਪਲ ਡਾ . ਗਰਿਮਾ ਮਹਾਜਨ ਨੇ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਸੀ । ਪ੍ਰੋਗਰਾਮ ਦੀ ਸ਼ੁਰੂਆਤ ਐਨ . ਐਸ . ਐਸ ਵਲੰਟੀਅਰਾਂ ਵਲੋਂ ਨਸ਼ਿਆਂ ਤੋਂ ਦੂਰ ਰਹਿਣ , ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਹੋਰਨਾਂ ਨੂੰ ਵੀ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਸਹੁੰ ਚੁੱਕ ਕੇ ਹੋਈ । ਕੋਚ ਮੇਵਾ ਸਿੰਘ ਨੇ ਜਾਗਰੂਕਤਾ ਭਾਸ਼ਣ ਦਿੰਦਿਆਂ ਵਲੰਟੀਅਰਾਂ ਨੂੰ ਨਸ਼ਿਆਂ ਦੀ ਲਤ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕ ਕੀਤਾ ਅਤੇ ਅਨੁਸ਼ਾਸਨ , ਸਰੀਰਕ ਤੰਦਰੁਸਤੀ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਦੱਸਿਆ । ਪ੍ਰੋਗਰਾਮ ਨੇ ‘ ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ ’ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕੀਤਾ ਅਤੇ ਵਲੰਟੀਅਰਾਂ ਨੂੰ ਸਿਹਤਮੰਦ , ਜ਼ਿੰਮੇਵਾਰ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ । ਇਸ ਮੌਕੇ ਐਨ . ਐਸ . ਐਸ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰ ਹਾਜ਼ਰ ਸਨ ।
ਪਿਛਲੀ ਖ਼ਬਰ ਉਲੀਕੇ ਪ੍ਰੋਗਰਾਮਾਂ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਵਿਚਾਰ ਚਰਚਾ ਅਗਲੀ ਖ਼ਬਰ ਐੱਸ.ਡੀ.ਐੱਮ. ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀਆਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।