ਝੋਟਾ ਹੱਤਿਆ ਕਾਂਡ ’ਚ ਇਨਸਾਫ਼ ਲੈਣ ਲਈ ਧਰਨਾ 22ਵੇਂ ਦਿਨ ਵੀ ਜਾਰੀ
ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 22ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਆਖਿਆ ਕਿ ਐਕਸ਼ਨ ਕਮੇਟੀ ਵਲੋਂ ਦਿੱਤੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ 5 ਨਵੰਬਰ ਨੂੰ ਘਿਰਾਓ ਦੇ ਸੱਦੇ ਦੇ ਚੱਲਦਿਆਂ ਪਿੰਡਾਂ ’ਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 22ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਆਖਿਆ ਕਿ ਐਕਸ਼ਨ ਕਮੇਟੀ ਵਲੋਂ ਦਿੱਤੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ 5 ਨਵੰਬਰ ਨੂੰ ਘਿਰਾਓ ਦੇ ਸੱਦੇ ਦੇ ਚੱਲਦਿਆਂ ਪਿੰਡਾਂ ’ਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਸਾਰੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨਾਲ ਹੀ ਪੁਲਿਸ ਵਲੋਂ ਹਿਰਾਸਤ ’ਚ ਲਏ ਐਕਸ਼ਨ ਕਮੇਟੀ ਦੇ ਆਗੂਆਂ ਸਮੇਤ ਹੋਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖਣ ਦੀ ਬਜਾਏ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ। ਧਰਨੇ ਨੂੰ ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ’ਚ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਕਿਸਾਨ ਆਗੂ ਨਿਰਮਲ ਸਿੰਘ ਝੰਡੂਕੇ ਤੇ ਬੋਘ ਸਿੰਘ ਮਾਨਸਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਮੂਸਾ, ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ, ਨੌਜਵਾਨ ਭਾਰਤ ਸਭਾ ਦੇ ਮਨਜੀਤ ਸਿੰਘ ਮਾਣੂਕੇ, ਵਿਦਿਆਰਥੀ ਆਗੂ ਅਰਵਿੰਦਰ ਕੌਰ ਆਜਾਦ, ਨਰਿੰਦਰ ਕੌਰ ਬੁਰਜ ਹਮੀਰਾ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਕਾ. ਰਾਜਵਿੰਦਰ ਸਿੰਘ ਰਾਣਾ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਪਰਮਿੰਦਰ ਸਿੰਘ ਬਾਲਿਆਂਵਾਲੀ, ਜਸਵੀਰ ਕੌਰ ਨੱਤ, ਕਾ. ਕ੍ਰਿਸ਼ਨ ਚੌਹਾਨ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਜਗਰਾਜ ਸਿੰਘ ਰਾਜੂ ਦਰਾਕਾ, ਐਂਟੀ ਡਰੱਗ ਟਾਸਕ ਫੋਰਸ ਦੇ ਭੁਪਿੰਦਰ ਰੂਬੀ, ਗਗਨ ਸਿਰਸੀਵਾਲਾ, ਅਮਨ ਪਟਵਾਰੀ ਆਦਿ ਸਨ।