11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਰੌਇਲ ਕਾਲਜ ਦੀ ਵਿੱਦਿਅਕ ਫੇਰੀ ਲਗਾਈ

ਬੁਢਲਾਡਾ/ਬੋਹਾ, 10 ਨਵੰਬਰ (ਸੁਨੀਲ ਮਨਚੰਦਾ/ਰਮੇਸ਼ ਤਾਂਗੜੀ)- ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਦੇ 11ਵੀਂ ਜਮਾਤ ਦੇ ਲਗਭਗ 50 ਵਿਦਿਆਰਥੀਆਂ ਨੇ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਵਿੱਦਿਅਕ ਦੌਰਾ ਕੀਤਾ। ਸੰਸਥਾ ਦੀ ਡਾਇਰੈਕਟਰ ਡਾ.

ਅਜੀਤ ਡੈਸਕ 11-11-2026
ਬੁਢਲਾਡਾ/ਬੋਹਾ, 10 ਨਵੰਬਰ (ਸੁਨੀਲ ਮਨਚੰਦਾ/ਰਮੇਸ਼ ਤਾਂਗੜੀ)- ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਦੇ 11ਵੀਂ ਜਮਾਤ ਦੇ ਲਗਭਗ 50 ਵਿਦਿਆਰਥੀਆਂ ਨੇ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਵਿੱਦਿਅਕ ਦੌਰਾ ਕੀਤਾ। ਸੰਸਥਾ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਜ਼ਿੰਦਗੀ ’ਚ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸੰਸਥਾ ਦੇ ਹਰੇ-ਭਰੇ ਵਾਤਾਵਰਣ, ਆਧੁਨਿਕ ਆਈ.ਟੀ., ਸਾਇੰਸ ਲੈਬਾਂ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਇਮਾਰਤਾਂ ਤੇ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਸਾਰੇ ਵਿਭਾਗਾਂ ਅਤੇ ਬਲਾਕਾਂ ਦਾ ਕ੍ਰਮਵਾਰ ਦੌਰਾ ਕੀਤਾ। ਪ੍ਰੋ. ਅਵਤਾਰ ਸਿੰਘ ਨੇ ਕਾਲਜ ਦੇ ਸੈਮੀਨਾਰ ਹਾਲ ’ਚ ਸੰਸਥਾ ’ਚ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ, ਆਧੁਨਿਕ ਬੁਨਿਆਦੀ ਢਾਂਚੇ, ਵਿੱਦਿਅਕ ਤੇ ਹੋਰ ਸਹੂਲਤਾਂ, ਵਿਦਿਆਰਥੀਆਂ ਲਈ ਉਪਲਬਧ ਮੌਕਿਆਂ ਅਤੇ ਸਮੇਂ-ਸਮੇਂ ’ਤੇ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਤੇ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਵੀ ਇਸ ਦੌਰੇ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਅਤੇ ਕਾਲਜ ਦੇ ਪ੍ਰਬੰਧਾਂ ’ਚ ਵਿਸ਼ੇਸ਼ ਦਿਲਚਸਪੀ ਦਿਖਾਈ। ਇਸ ਮੌਕੇ ਸਕੂਲ ਅਧਿਆਪਕ ਅਮਰੀਕ ਸਿੰਘ, ਰਜਨੀ ਬਾਲਾ, ਮਨਜੀਤ ਸਿੰਘ, ਸੰਦੀਪ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦਾ ਅਨੁਮਾਨ ਅਗਲੀ ਖ਼ਬਰ ਰੱਲਾ ਵਿਖੇ ਸੂਬਾ ਪੱਧਰੀ ਸਕੂਲ ਖੇਡਾਂ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲੇ ਸ਼ੁਰੂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।