13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬੁਢਲਾਡਾ ਦੇ ਆਰਜ਼ੀ ਕੂੜਾ ਡੰਪ ਨੂੰ ਲੱਗੀ ਭਿਆਨਕ ਅੱਗ, ਫੈਲਿਆ ਧੂੰਏਂ ਦਾ ਗੁਬਾਰ

ਬੁਢਲਾਡਾ, 12 ਨਵੰਬਰ (ਸੁਨੀਲ ਮਨਚੰਦਾ)- ਬੁਢਲਾਡਾ ਸ਼ਹਿਰ ਦੇ ਚੱਕ ਭਾਈਕੇ ਰੋਡ ’ਤੇ ਨਗਰ ਕੌਂਸਲ ਵਲੋਂ ਬਣਾਏ ਗਏ ਆਰਜ਼ੀ ਕੂੜੇ ਦੇ ਡੰਪ ’ਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਇਲਾਕੇ ’ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕੂੜੇ ਦੇ ਵੱਡੇ-ਵੱਡੇ ਢੇਰਾਂ ’ਚੋਂ ਉੱਠਦੀਆਂ ਅੱਗ ਦੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ ’ਚ ਲੈ ਲਿਆ।

ਅਜੀਤ ਡੈਸਕ 13-11-2026
ਬੁਢਲਾਡਾ, 12 ਨਵੰਬਰ (ਸੁਨੀਲ ਮਨਚੰਦਾ)- ਬੁਢਲਾਡਾ ਸ਼ਹਿਰ ਦੇ ਚੱਕ ਭਾਈਕੇ ਰੋਡ ’ਤੇ ਨਗਰ ਕੌਂਸਲ ਵਲੋਂ ਬਣਾਏ ਗਏ ਆਰਜ਼ੀ ਕੂੜੇ ਦੇ ਡੰਪ ’ਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਇਲਾਕੇ ’ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕੂੜੇ ਦੇ ਵੱਡੇ-ਵੱਡੇ ਢੇਰਾਂ ’ਚੋਂ ਉੱਠਦੀਆਂ ਅੱਗ ਦੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ ’ਚ ਲੈ ਲਿਆ। ਜਾਣਕਾਰੀ ਅਨੁਸਾਰ ਇਹ ਆਰਜ਼ੀ ਕੂੜਾ ਡੰਪ ਬੁਢਲਾਡਾ ਤੋਂ ਇਤਿਹਾਸਕ ਪਿੰਡ ਚੱਕ ਭਾਈਕੇ ਨੂੰ ਜਾਣ ਵਾਲੀ ਸੜਕ ’ਤੇ ਸਥਿਤ ਹੈ, ਜਿੱਥੇ ਸ਼ਹਿਰ ਦਾ ਵੱਡੀ ਮਾਤਰਾ ਵਿਚ ਕੂੜਾ ਇਕੱਠਾ ਕਰ ਕੇ ਸੁੱਟਿਆ ਜਾਂਦਾ ਹੈ। ਕੂੜੇ ਦੇ ਢੇਰਾਂ ’ਚ ਲੱਗੀ ਅੱਗ ਨੇ ਜਦੋਂ ਭਿਆਨਕ ਰੂਪ ਧਾਰਨ ਕੀਤਾ ਤਾਂ ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਅੱਗ ’ਤੇ ਕਾਬੂ ਪਾਉਣ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ। ਅੱਗ ਕਾਰਨ ਉੱਠ ਰਹੇ ਧੂੰਏਂ ਨੇ ਚੱਕ ਭਾਈਕੇ ਰੋਡ ਤੋਂ ਲੰਘਣ ਵਾਲੇ ਰਾਹਗੀਰਾਂ ਲਈ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ। ਇਸ ਘਟਨਾ ਤੋਂ ਬਾਅਦ ਸਭ ਤੋਂ ਅਹਿਮ ਸਵਾਲ ਇਹ ਉੱਠ ਰਿਹਾ ਹੈ ਕਿ ਕੂੜੇ ਦੇ ਡੰਪ ’ਚ ਅੱਗ ਕਿਵੇਂ ਲੱਗੀ? ਕੀ ਇਹ ਕਿਸੇ ਦੀ ਲਾਪਰਵਾਹੀ ਦਾ ਨਤੀਜਾ ਸੀ ਜਾਂ ਫਿਰ ਅੱਗ ਜਾਣਬੁੱਝ ਕੇ ਲਗਾਈ ਗਈ? ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਲੋਕਾਂ ਦੀ ਮੰਗ ਹੈ ਕਿ ਆਰਜ਼ੀ ਡੰਪ ਦੀ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਰੋਸ ਪ੍ਰਦਰਸ਼ਨ ਦਰਜਨ ਦੇ ਕਰੀਬ ਅਨਾਜ ਮੰਡੀਆਂ ’ਚ ਖਰੀਦ ਬੰਦ... ਅਗਲੀ ਖ਼ਬਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਰਕਾਰਾਂ ਠੋਸ ਕਦਮ ਚੁੱਕਣ - ਭਾਈ ਗੋਬਿੰਦ ਸਿੰਘ ਲੌਂਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।