ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫ਼ਸਲ ਕੱਟਣ ਬਾਅਦ ਖੇਤਾਂ ਵਿਚ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।
ਅਜੀਤ ਡੈਸਕ
13-11-2026