15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀ.ਐੱਡ. ਸਿਖਿਆਰਥੀਆਂ ਵਲੋਂ ਮਾਡਰਨ ਸੈਕੂਲਰ ਸਕੂਲ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਵਾਰਤਾਲਾਪ

ਭੀਖੀ, 14 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ.

ਅਜੀਤ ਡੈਸਕ 15-11-2026
ਭੀਖੀ, 14 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ. ਸਿਖਿਆਰਥੀਆਂ ਵਲੋਂ ਬਾਲ ਦਿਵਸ ਮੌਕੇ ਨਵੀਂ ਉਮੀਦ-ਉਚੇਚੀ ਸਿੱਖਿਆ ਪ੍ਰੋਗਰਾਮ ਤਹਿਤ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਵਾਰਤਾਲਾਪ ਕੀਤਾ। ਇਸ ਦੌਰਾਨ ਸਿਖਿਆਰਥੀਆਂ ਨੇ ਬੱਚਿਆਂ ਨਾਲ ਖੇਡਾਂ, ਗੀਤ-ਸੰਗੀਤ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲਿਆ। ਉਨ੍ਹਾਂ ਬੱਚਿਆਂ ਨੂੰ ਪਿਆਰ, ਸਨੇਹ ਅਤੇ ਹੌਸਲਾ ਦਿੰਦਿਆਂ ਉਨ੍ਹਾਂ ਨਾਲ ਯਾਦਗਾਰ ਸਮਾਂ ਬਿਤਾਇਆ। ਵਿਦਿਆਰਥੀਆਂ ਨੇ ਵਿਸ਼ੇਸ਼ ਬੱਚਿਆਂ ਦੀਆਂ ਸਿੱਖਣ ਸਬੰਧੀ ਲੋੜਾਂ, ਸਿੱਖਿਆ ਦੇ ਢੰਗਾਂ ਅਤੇ ਦੇਖਭਾਲ ਦੀਆਂ ਵਿਧੀਆਂ ਬਾਰੇ ਵੀ ਜਾਣ ਕਾਰੀ ਹਾਸਲ ਕੀਤੀ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰੇ ਦਾ ਮਕਸਦ ਭਵਿੱਖ ਦੇ ਅਧਿਆਪਕਾਂ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਪ੍ਰਤੀ ਸੰਵੇਦਨਸ਼ੀਲਤਾ, ਸਹਿਯੋਗ, ਸਮਾਨਤਾ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ’ਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸੰਵੇਦਨਸ਼ੀਲ ਤੇ ਜ਼ਿੰਮੇਵਾਰ ਅਧਿਆਪਕ ਬਣਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਮਨੁੱਖਤਾ, ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।
ਪਿਛਲੀ ਖ਼ਬਰ ਥਾਣਾ ਮੁਖੀ ਗਣੇਸ਼ਵਰ ਕੁਮਾਰ ਵਲੋਂ ਹੌਟ - ਸਪੋਟ ਥਾਵਾਂ ’ ਤੇ ਚੈਕਿੰਗ ਅਗਲੀ ਖ਼ਬਰ ਵਿਸ਼ਵ ਸ਼ੂਗਰ ਦਿਵਸ ਮੌਕੇ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।