17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਕਾਰੀ ਸਕੂਲ (ਲੜਕੀਆਂ) ਵਿਖੇ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਬੁਢਲਾਡਾ, 17 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਵੀਪ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਗੁਰਮੀਤ ਕੁਮਾਰ ਐੱਸ.

ਅਜੀਤ ਡੈਸਕ 18-11-2026
ਬੁਢਲਾਡਾ, 17 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਵੀਪ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਗੁਰਮੀਤ ਕੁਮਾਰ ਐੱਸ. ਡੀ. ਐੱਮ. ਬੁਢਲਾਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਦੀ ਨੀਂਹ, ਜਾਗਰੂਕ ਵੋਟਰਾਂ ’ਤੇ ਟਿਕੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ 18 ਸਾਲ ਦੀ ਉਮਰ ਪੂਰੀ ਹੋਣ ’ਤੇ ਉਹ ਵੋਟ ਜ਼ਰੂਰ ਬਣਵਾਉਣ ਅਤੇ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਇਸ ਦੌਰਾਨ ਕਰਵਾਏ ਗਏ ਲੇਖ ਰਚਨਾ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ, ਸਾਫ਼-ਸੁਥਰੀ ਚੋਣ ਪ੍ਰਕਿਰਿਆ ਅਤੇ ਲੋਕਤੰਤਰ ਦੀ ਮਜ਼ਬੂਤੀ ਬਾਰੇ ਵਿਚਾਰ ਪੇਸ਼ ਕੀਤੇ। ਪ੍ਰਸ਼ਨੋਤਰੀ ਮੁਕਾਬਲੇ ਰਾਹੀਂ ਵਿਦਿਆਰਥੀਆਂ ਦੇ ਚੋਣ ਪ੍ਰਕਿਰਿਆ ਸਬੰਧੀ ਗਿਆਨ ਦੀ ਪਰਖ ਕੀਤੀ ਗਈ। ਐੱਸ. ਡੀ. ਐੱਮ. ਵਲੋਂ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਹੌਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਸਵੀਪ ਟੀਮ ਦੇ ਨੋਡਲ ਅਫ਼ਸਰ ਪ੍ਰਦੀਪ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ, ਊਧਮ ਸਿੰਘ, ਸ਼ਸ਼ੀ ਕਾਂਤ ਅਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਮਿਊਂਸੀਪਲ ਰਿਹਾਇਰੀ ਫੈਡਰੇਸ਼ਨ ਯੂਨੀਅਨ ਦਾ ਸਾਲਾਨਾ ਪ੍ਰੋਗਰਾਮ ਹੋਇਆ ਅਗਲੀ ਖ਼ਬਰ ਮਨਰੇਗਾ ਕਾਮਿਆਂ ਵਲੋਂ ਡੀ.ਸੀ. ਦਫ਼ਤਰ ਮਾਨਸਾ ਨੇੜੇ ਧਰਨਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।