20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਖਿਆਲਾ ਕਲਾਂ ਦੀ ਪਸ਼ੂ ਡਿਸਪੈਂਸਰੀ ਲਈ ਫੰਡ ਜਾਰੀ ਕਰਨ ਦੀ ਮੰਗ

ਮਾਨਸਾ , 19 ਨਵੰਬਰ ( ਸ . ਰਿ .)

ਅਜੀਤ ਡੈਸਕ 20-11-2026
ਮਾਨਸਾ , 19 ਨਵੰਬਰ ( ਸ . ਰਿ .)- ਜਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਨੇ ਪਿੰਡ ਖਿਆਲਾ ਕਲਾਂ ਵਿਖੇ ਪਸ਼ੂ ਪਾਲਣ ਵਿਭਾਗ ਦੀ ਡਿਸਪੈਂਸਰੀ ਦਾ ਦੌਰਾ ਕਰਨ ਉਪੰਰਤ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਿਸਪੈਂਸਰੀ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਜਾਵੇ । ਉਨ੍ਹਾਂ ਇਮਾਰਤ ਦੀ ਖਸਤਾ ਹਾਲਤ ’ ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਡਿਸਪੈਂਸਰੀ 3 ਪਿੰਡਾਂ ਦੇ ਪਸ਼ੂ ਪਾਲਕਾਂ ਲਈ ਇਲਾਜ ਦਾ ਮੁੱਖ ਕੇਂਦਰ ਹੈ ਪਰ ਸਰਕਾਰ ਦੀ ਅਣਦੇਖੀ ਕਾਰਨ ਇੱਥੇ ਬੁਨਿਆਦੀ ਸਹੂਲਤਾਂ ਤੱਕ ਉਪਲਬਧ ਨਹੀਂ ਹਨ । ਉਨ੍ਹਾਂ ਦੱਸਿਆ ਕਿ ਇੱਥੇ ਕੋਈ ਪੱਕਾ ਡਾਕਟਰ ਵੀ ਤਾਇਨਾਤ ਨਹੀਂ ਹੈ । ਉਨ੍ਹਾਂ ਕਿਹਾ ਕਿ ‘ ਆਪ ’ ਸਰਕਾਰ ਅਤੇ ਸਬੰਧਿਤ ਮੰਤਰੀਆਂ ਵਲੋਂ ਸਿਹਤ , ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਭਲਾਈ ਦੇ ਕੀਤੇ ਦਾਅਵਿਆਂ ਦੀ ਅਸਲੀਅਤ ਪਿੰਡਾਂ ’ ਚ ਅਜਿਹੇ ਹਾਲਾਤਾਂ ਰਾਹੀਂ ਸਾਹਮਣੇ ਆ ਰਹੀ ਹੈ । ਉਨ੍ਹਾਂ ਪਸ਼ੂ ਪਾਲਣ ਮੰਤਰੀ ਤੋਂ ਮੰਗ ਕੀਤੀ ਕਿ ਖਿਆਲਾ ਕਲਾਂ ਦੇ ਪਸ਼ੂ ਹਸਪਤਾਲ ’ ਚ ਤੁਰੰਤ ਪੱਕੇ ਡਾਕਟਰ ਦੀ ਨਿਯੁਕਤੀ ਕੀਤੀ ਜਾਵੇ , ਨਵੀਂ ਇਮਾਰਤ ਦੀ ਉਸਾਰੀ ਲਈ ਫੰਡ ਜਾਰੀ ਕੀਤੇ ।
ਪਿਛਲੀ ਖ਼ਬਰ ਸਰਕਾਰੀ ਸਕੂਲ ਅੱਕਾਂਵਾਲੀ ਵਿਖੇ ਕਲਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪ੍ਰਧਾਨ ਮੰਤਰੀ ਨੂੰ ਅੱਜ ਦਿੱਤਾ ਜਾਵੇਗਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।