20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਬੀ. ਡੀ. ਪੀ. ਓ. ਦਫ਼ਤਰ ਝੁਨੀਰ ਦੀ ਅਚਨਚੇਤ ਚੈਕਿੰਗ

ਝੁਨੀਰ, 19 ਨਵੰਬਰ (ਸੰਜੀਵ ਸਿੰਗਲਾ)- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪੇਂਡੂ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਤੇਜ਼ੀ ਨਾਲ ਲਾਗੂ ਕਰਨ ਦੇ ਮੰਤਵ ਤਹਿਤ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਝੁਨੀਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦਫ਼ਤਰ ਦੇ ਸਮੁੱਚੇ ਕੰਮਕਾਜ, ਹਾਜ਼ਰੀ ਰਜਿਸਟਰ ਅਤੇ ਵੱਖ-ਵੱਖ ਸਕੀਮਾਂ ਨਾਲ ਸਬੰਧਿਤ ਰਿਕਾਰਡ ਦਾ ਨਿਰੀਖਣ ਕੀਤਾ।

ਅਜੀਤ ਡੈਸਕ 20-11-2026
ਝੁਨੀਰ, 19 ਨਵੰਬਰ (ਸੰਜੀਵ ਸਿੰਗਲਾ)- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪੇਂਡੂ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਤੇਜ਼ੀ ਨਾਲ ਲਾਗੂ ਕਰਨ ਦੇ ਮੰਤਵ ਤਹਿਤ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਝੁਨੀਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦਫ਼ਤਰ ਦੇ ਸਮੁੱਚੇ ਕੰਮਕਾਜ, ਹਾਜ਼ਰੀ ਰਜਿਸਟਰ ਅਤੇ ਵੱਖ-ਵੱਖ ਸਕੀਮਾਂ ਨਾਲ ਸਬੰਧਿਤ ਰਿਕਾਰਡ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਬਲਾਕ ਅਧੀਨ ਆਉਂਦੇ ਪਿੰਡਾਂ ’ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਪੰਚਾਇਤੀ ਫ਼ੰਡਾਂ ਦੀ ਵਰਤੋਂ ਦੀ ਮੌਜੂਦਾ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਸਾਰੇ ਬਕਾਇਆ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਤੇ ਗੁਣਵੱਤਾ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦਫ਼ਤਰੀ ਸਟਾਫ਼ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਕੰਮਕਾਜ ’ਚ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਦਫ਼ਤਰ ’ਚ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਅਤੇ ਪੰਚਾਇਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।
ਪਿਛਲੀ ਖ਼ਬਰ 8ਵੇਂ ਵਿਸ਼ਾਲ ਭੰਡਾਰੇ ਨੂੰ ਕਾਂਗਰਸ ਆਗੂ ਅਮਨ ਸਿੰਗਲਾ ਢੈਪਈ ਨੇ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਬਿਕਰਮ ਸਿੰਘ ਮੋਫਰ ਨੇ ਅਨਾਜ ਮੰਡੀਆਂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।