20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਸ.ਐੱਸ.ਆਰ. ਸਬੰਧੀ 22 ਨਵੰਬਰ ਅਤੇ 6 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਮਾਨਸਾ, 19 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਸਮਰੀ ਰਿਵੀਜ਼ਨ (ਐਸ. ਐਸ.

ਅਜੀਤ ਡੈਸਕ 20-11-2026
ਮਾਨਸਾ, 19 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਸਮਰੀ ਰਿਵੀਜ਼ਨ (ਐਸ.ਐਸ.ਆਰ.) ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਮਾਨਸਾ ਆਯੂਸ਼ ਗੋਇਲ ਨੇ ਦੱਸਿਆ ਕਿ ਉਕਤ ਦੋਵਾਂ ਦਿਨਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪੇਸ਼ ਕਰਨ ’ਚ ਸਹੂਲਤ ਪ੍ਰਦਾਨ ਕਰਨਾ ਹੈ। ਏ. ਡੀ. ਸੀ. ਨੇ ਦੱਸਿਆ ਕਿ ਕੈਂਪਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਨੂੰ ਸਾਰਾ ਦਿਨ ਖੁੱਲ੍ਹਾ ਰੱਖਣ ਅਤੇ ਉੱਥੇ ਲੋੜੀਂਦੇ ਪ੍ਰਬੰਧ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਵੀ ਇਨ੍ਹਾਂ ਕੈਂਪਾਂ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਵੱਧ ਤੋਂ ਵੱਧ ਵੋਟਰਾਂ ਨੂੰ ਇਸ ਮੁਹਿੰਮ ਨਾਲ ਜੋੜ ਸਕਣ।
ਪਿਛਲੀ ਖ਼ਬਰ ਜੈ ਮਾਂ ਮੰਦਿਰ ਵਿਖੇ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਡਾ. ਨਿਸ਼ਾਨ ਸਿੰਘ ਦਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋਣ ਕਰ ਕੇ ਹਲਕੇ ਦੇ ਸਿਆਸੀ ਸਮੀਕਰਨਾਂ ’ਚ ਨਵਾਂ ਮੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।