20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਈ ਭਾਗੋ ਕਾਲਜ ਰੱਲਾ ਵਿਖੇ ‘ਯੂਥ ਫੀਟ 2026’ ਦਾ ਸ਼ਾਨਦਾਰ ਆਯੋਜਨ

ਜੋਗਾ, 19 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਲਈ ‘ਯੂਥ ਫੀਟ 2026’ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਵੱਖ-ਵੱਖ ਸੁਆਦੀ ਪਕਵਾਨਾਂ ਦੀਆਂ ਆਕਰਸ਼ਕ ਸਟਾਲਾਂ ਲਗਾਈਆਂ ਗਈਆਂ, ਜਿਨ੍ਹਾਂ ’ਚ ਪੰਜਾਬ ਦੇ ਰਵਾਇਤੀ ਖਾਣ-ਪੀਣ ਤੇ ਸੱਭਿਆਚਾਰਕ ਵਿਰਸੇ ਨੂੰ ਕੇਂਦਰ ’ਚ ਰੱਖਿਆ ਗਿਆ।

ਅਜੀਤ ਡੈਸਕ 20-11-2026
ਜੋਗਾ, 19 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਲਈ ‘ਯੂਥ ਫੀਟ 2026’ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਵੱਖ-ਵੱਖ ਸੁਆਦੀ ਪਕਵਾਨਾਂ ਦੀਆਂ ਆਕਰਸ਼ਕ ਸਟਾਲਾਂ ਲਗਾਈਆਂ ਗਈਆਂ, ਜਿਨ੍ਹਾਂ ’ਚ ਪੰਜਾਬ ਦੇ ਰਵਾਇਤੀ ਖਾਣ-ਪੀਣ ਤੇ ਸੱਭਿਆਚਾਰਕ ਵਿਰਸੇ ਨੂੰ ਕੇਂਦਰ ’ਚ ਰੱਖਿਆ ਗਿਆ। ਬੱਚਿਆਂ ਨੇ ਪੰਜਾਬੀ ਪਕਵਾਨਾਂ ਦੇ ਨਾਲ-ਨਾਲ ਕਈ ਤਰ੍ਹਾਂ ਦੇ ਮਨਮੋਹਕ ਵਿਅੰਜਨ ਤਿਆਰ ਕਰ ਕੇ ਪੇਸ਼ ਕੀਤੇ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਦੱਸਿਆ ਕਿ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਟੀਮ ਵਰਕ, ਆਪਸੀ ਸਹਿਯੋਗ, ਪ੍ਰਬੰਧਕੀ ਹੁਨਰ, ਰਚਨਾਤਮਿਕ ਸੋਚ ਅਤੇ ਸਵੈ-ਨਿਰਭਰਤਾ ਵਰਗੇ ਗੁਣਾ ਨੂੰ ਵਿਕਸਿਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੌਸਮ ’ਚ ਤਬਦੀਲੀ ਹੋਣ ਕਰ ਕੇ ਝੋਨੇ ਦੀ ਖਰੀਦ ਪ੍ਰਭਾਵਿਤ ਹੋਣ ਲੱਗੀ ਅਗਲੀ ਖ਼ਬਰ ਏ.ਡੀ.ਸੀ. ਵਲੋਂ ਪਿੰਡ ਤਾਮਕੋਟ ਵਿਖੇ ਮਗਨਰੇਗਾ ਤਹਿਤ ਕਾਰਜਾਂ ਦਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।