20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਮਤਿ ਸਮਾਗਮ ’ਚ ਕਰਵਾਏ ਮੁਕਾਬਲਿਆਂ ’ਚ ਗਿਆਨ ਸਾਗਰ ਸਕੂਲ ਦੇ ਵਿਦਿਆਰਥੀ ਛਾਏ

ਬਰੇਟਾ, 19 ਨਵੰਬਰ (ਜੀਵਨ ਸ਼ਰਮਾ)- ਸਤਿਨਾਮੁ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਚੀਮਾ ਮੰਡੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਵਿਦਿਆਰਥੀਆਂ ਦੇ ਸਬਦ ਗਾਇਣ, ਕਵੀਸ਼ਰੀ, ਭਾਸ਼ਣ, ਗੁਰਬਾਣੀ ਕੰਠ, ਵਾਰਤਾਲਾਪ, ਕਵਿਤਾ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਵੀਂ ਜਮਾਤ ਦੀ ਵਿਦਿਆਰਥਣ ਗੁਰਸੀਰਤ ਕੌਰ ਨੇ ਭਾਸ਼ਣ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਸੱਤਵੀਂ ਕਲਾਸ ਦੇ ਅਮੋਲਦੀਪ ਸਿੰਘ ਤੇ ਪਰਨੀਤ ਕੌਰ ਨੇ ਸ਼ਬਦ ਗਾਇਣ ’ਚ ਦੂਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 20-11-2026
ਬਰੇਟਾ, 19 ਨਵੰਬਰ (ਜੀਵਨ ਸ਼ਰਮਾ)- ਸਤਿਨਾਮੁ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਚੀਮਾ ਮੰਡੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਵਿਦਿਆਰਥੀਆਂ ਦੇ ਸਬਦ ਗਾਇਣ, ਕਵੀਸ਼ਰੀ, ਭਾਸ਼ਣ, ਗੁਰਬਾਣੀ ਕੰਠ, ਵਾਰਤਾਲਾਪ, ਕਵਿਤਾ ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਵੀਂ ਜਮਾਤ ਦੀ ਵਿਦਿਆਰਥਣ ਗੁਰਸੀਰਤ ਕੌਰ ਨੇ ਭਾਸ਼ਣ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਸੱਤਵੀਂ ਕਲਾਸ ਦੇ ਅਮੋਲਦੀਪ ਸਿੰਘ ਤੇ ਪਰਨੀਤ ਕੌਰ ਨੇ ਸ਼ਬਦ ਗਾਇਣ ’ਚ ਦੂਜਾ ਸਥਾਨ ਹਾਸਲ ਕੀਤਾ। ਬਾਕੀ ਬੱਚਿਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਪ੍ਰਿੰਸੀਪਲ ਭਾਰਤ ਦੀਪ ਗਰਗ ਨੇ ਜੇਤੂ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਇਸ ਜਿੱਤ ਦਾ ਸਿਹਰਾ ਸੰਗੀਤ ਅਧਿਆਪਕ ਜਗਦੇਵ ਸਿੰਘ ਤੇ ਗੁਰਬਾਣੀ ਅਧਿਆਪਕ ਜਸਪ੍ਰੀਤ ਕੌਰ ਨੂੰ ਦਿੱਤਾ।
ਪਿਛਲੀ ਖ਼ਬਰ ਸਵੀਪ ਮੁਹਿੰਮ ਤਹਿਤ ਪ੍ਰਸ਼ਨੋਤਰੀ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੌਸਮ ’ਚ ਤਬਦੀਲੀ ਹੋਣ ਕਰ ਕੇ ਝੋਨੇ ਦੀ ਖਰੀਦ ਪ੍ਰਭਾਵਿਤ ਹੋਣ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।